ਸਿੱਖਾਂ ਦਾ ਜਥਾ ਪੁੱਜਿਆ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ

ਸਿੱਖਾਂ ਦਾ ਜਥਾ ਪੁੱਜਿਆ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ
ਚੰਡੀਗੜ੍ਹ, 21 ਜੂਨ ਕੌਮਾਂਤਰੀ ਅਟਾਰੀ, ਵਾਹਗਾ ਸਰਹੱਦ ਸੜਕ ਰਸਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਹੋਇਆ। ਇਮੀਗ੍ਰੇਸ਼ਨ ਅਤੇ ਕਸਟਮ ਦੀ ਕਾਗਜ਼ੀ ਕਾਰਵਾਈ ਤੋਂ ਬਾਅਦ ਜਥਾ ਜੈਕਾਰਿਆਂ ਨਾਲ ਪਾਕਿਸਤਾਨ ’ਚ ਦਾਖ਼ਲ ਹੋਇਆ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਕਰ ਰਹੇ ਹਨ। ਜਥਾ ਸ਼ੇਰ-ਏ-ਪੰਜਾਬ ਦੇ ਬਰਸੀ ਸਮਾਗਮਾਂ ਵਿਚ ਸ਼ਿਰਕਤ ਕਰਨ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਬਾਅਦ 30 ਜੂਨ ਨੂੰ ਦੇਸ਼ ਪਰਤੇਗਾ।

Leave a Comment

Your email address will not be published. Required fields are marked *

Scroll to Top