– ਸਿੱਖ ਇਤਿਹਾਸ ਅੰਦਰ ਸ਼ਾਨਾਮੱਤੀ ਗਵਾਹੀ ਭਰਦਾ ਹੋਲਾ ਮਹੱਲਾ : ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ

ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਹੋਲੇ ਮਹੱਲੇ ਅਤੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਧਾਰਮਕ ਸਮਾਗਮ

ਪਟਿਆਲਾ, 7 ਮਾਰਚ : ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਵਿਚ ਹੋਲੇ ਮਹੱਲੇ ਅਤੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਧਾਰਮਕ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਦੀਵਾਨਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦੀ ਬਖਸ਼ਿਸ਼ ਪ੍ਰਾਪਤ ਕੀਤੀ। ਇਸ ਦੌਰਾਨ ਸੰਤ ਅਮਰਜੀਤ ਸਿੰਘ ਸਲਾਹਪੁਰ ਅਤੇ ਭਾਈ ਗੁਰਦੀਪ ਸਿੰਘ ਮੁੱਖ ਪ੍ਰਬੰਧਕ ਸੰਤ ਕੰਬਲੀ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਸੰਤ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਸੰਗਤਾਂ ਨੂੰ ਹੋਲੇ ਮਹੱਲੇ ਦੀ ਸਿੱਖ ਇਤਿਹਾਸ ਅੰਦਰ ਮਹੱਤਤਾ ਬਾਰੇ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਹੋਲਾ ਮਹੱਲਾ ਖਾਲਸਾ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ ਅਤੇ ਦਸਮੇਸ਼ ਪਿਤਾ ਦੀ ਅਪਾਰ ਬਖਸ਼ਿਸ਼ ਸਦਕਾ ਹੋਲਾ ਮਹੱਲਾ ਦੇ ਤਿਉਹਾਰ ਮਨਾਇਆ ਜਾਣ ਲੱਗਾ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਖਾਲਸਾ ਪੰਥ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ ਅਤੇ ਇਸ ਦੌਰਾਨ ਨਿਹੰਗ ਸਿੰਘ ਫੌਜਾਂ ਵੀ ਜੰਗਜੂ ਕਰਤੱਬ ਦਿਖਾਉਂਦੀਆਂ ਹਨ, ਜੋ ਸ਼ਾਨਾਮੱਤੇ ਇਤਿਹਾਸ ਦੀ ਗਵਾਹੀ ਭਰਦਾ ਹੈ। ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ‘ਤੇ ਇੰਮਪੂਰਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਨੇ ਵੀ ਹਾਜ਼ਰੀ ਭਰੀ, ਜਿਨ੍ਹਾਂ ਦਾ ਸੰਤ ਮਹਾਂਪੁਰਸ਼ਾਂ ਵੱਲੋਂ ਚੇਅਰਮੈਨ ਹੋਰਨਾਂ ਦਾ ਵਿਸ਼ੇਸ਼ ਸਨਮਾਨਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਿੰਦਰ ਸਿੰਘ ਪਟਿਆਲਾ, ਬੀਬਾ ਸਵੀਤੋਜ ਕੌਰ ਢਿੱਲੋਂ ਦੋਵਾਂ ਦਾ ਵੀ ਵਿਸ਼ੇਸ਼ ਸਨਮਾਨਤ ਕੀਤਾ। ਇਸ ਦੌਰਾਨ ਸੁਰਿੰਦਰ ਸਿੰਘ ਸ਼ਾਹੀ, ਗੁਰਮੀਤ ਸਿੰਘ ਬਿੱਟੂ ਸਲੇਮਪੁਰਾ, ਮਲਕੀਤ ਸਿੰਘ ਖੰਨਾ, ਪਰਮਜੀਤ ਸਿੰਘ ਪਟਿਆਲਾ ਤੋਂ ਇਲਾਵਾ ਇਲਾਕੇ ਦੀ ਵੱਡੀ ਗਿਣਤੀ ਵਿਚ ਸੰਗਤਾਂ ਤੇ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ ਇੰਮਪੂਰਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ਰਮਾ ਨੂੰ ਸਨਮਾਨਤ ਕਰਦੇ ਹੋਏ, ਨਾਲ ਹਨ ਭਾਈ ਗੁਰਦੀਪ ਸਿੰਘ ਅਤੇ ਹੋਰ

Leave a Comment

Your email address will not be published. Required fields are marked *

Scroll to Top