Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:36 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦੋ ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦੋ ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ

ਨਵੀਂ ਦਿੱਲੀ, 12 ਮਾਰਚ : ਮਰਹੂਮ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਜਿਨਾ ਨੂੰ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਮੂਸੇਵਾਲਾ ’ਤੇ ਹਥਿਆਰਬੰਦ ਹਮਲਾ ਕੀਤਾ ਗਿਆ ਸੀ। ਉਸ ਵੇਲੇ ਉਹ ਆਪਣੀ ਥਾਰ ਵਿੱਚ ਸਫ਼ਰ ਕਰ ਰਹੇ ਸਨ, ਜਦੋਂ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਕੇ ਤਾਬੜਤੋੜ ਗੋਲੀਆਂ ਚਲਾਈਆਂ, ਜਿਸ ਕਾਰਨ ਉਨਾਦੀ ਮੌਤ ਹੋ ਗਈ ਸੀ।

ਉਸ ਮਾਮਲੇ ਵਿਚ ਭਾਰਤ ਦੀ ਸਭ ਤੋਂ ਉੱਚੀ ਅਦਾਲਤ ਸੁਪਰੀਮ ਕੋਰਟ ਆਫ ਇੰਡੀਆ ਨੇ ਕਤਲ ਮਾਮਲੇ ਨਾਲ ਜੁੜੇ ਦੋ ਦੋਸ਼ੀਆਂ ਨੂੰ ਜ਼ਮਾਨਤ ਦੇਣ ਦਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਹ ਰਾਹਤ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਦਿੱਤੀ ਹੈ। ਅਦਾਲਤ ਨੇ ਆਪਣੇ ਫੈਸਲੇ ਦੌਰਾਨ ਦੋਸ਼ੀਆਂ ਦੀ ਲੰਬੀ ਹਿਰਾਸਤ ਅਤੇ ਕੇਸ ਦੀ ਸੁਣਵਾਈ ਵਿੱਚ ਹੋ ਰਹੀ ਦੇਰੀ ਨੂੰ ਧਿਆਨ ਵਿੱਚ ਰੱਖਿਆ ।

ਪੁਲਿਸ ਮੁਤਾਬਕ 6 ਹਮਲਾਵਰਾਂ ਵੱਲੋਂ ਕੀਤੀ ਗਈ ਇਸ ਗੋਲੀਬਾਰੀ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਅਤੇ ਉਹ ਮੌਕੇ ’ਤੇ ਹੀ ਮਾਰੇ ਗਏ। ਇਹ ਮਾਮਲਾ ਦੇਸ਼ ਭਰ ਵਿੱਚ ਕਾਫੀ ਚਰਚਾ ਵਿੱਚ ਰਿਹਾ ਸੀ ਅਤੇ ਇਸ ਦੀ ਜਾਂਚ ਲੰਬੇ ਸਮੇਂ ਤੋਂ ਜਾਰੀ ਹੈ। ਹੁਣ ਇਸ ਵਿਚ ਨਵਾਂ ਮੋੜ ਆਇਆ ਹੈ।

Scroll to Top