ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਕੀਤੀ ਨਿੱਕੇ ਸਿੱਧੂ ਦੀ ਦਸਤਾਰ ਬੰਨ੍ਹੀ ਤਸਵੀਰ ਸਾਂਝੀ
ਮਾਨਸਾ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਨਿੱਕੇ ਸਿੱਧੂ ਮੂਸੇਵਾਲਾ ਦੀ ਇੱਕ ਹੋਰ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿਚ ਨਿੱਕਾ ਸਿੱਧੂ ਦਸਤਾਰ ਬੰਨ੍ਹੀ ਨਜ਼ਰ ਆ ਰਿਹਾ ਹੈ । ਇਹ ਬਲਕੌਰ ਸਿੰਘ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ । ਪਿਤਾ ਬਲਕੌਰ ਸਿੰਘ ਵੱਲੋਂ ਤਸਵੀਰ ਸਾਂਝੀ ਕਰ ਕੇ ਭਾਵੁਕ ਨੋਟ ਵੀ ਲਿਖਿਆ ਗਿਆ ਹੈ । ਨਜ਼ਰਾਂ ਵਿੱਚ ਇਕ ਖਾਸ ਗਹਿਰਾਈ ਹੈ, ਜੋ ਸਾਡੀ ਜ਼ਿੰਦਗੀ ਦੀ ਹਰ ਸੱਚਾਈ ਨੂੰ ਸਮਝਦੀ ਹੈ, ਚਿਹਰੇ ਦੀ ਮਾਸੂਮੀਅਤ ਤੇ ਸ਼ਬਦਾਂ ਤੋਂ ਪਰੇ ਇਕ ਅਣਮੁੱਲਾ ਨੂਰ ਹੈ, ਜੋ ਹਮੇਸ਼ਾ ਇਹ ਮਹਿਸੂਸ ਕਰਾਉਂਦਾ ਹੈ ਕਿ ਜਿਹੜੇ ਚਿਹਰੇ ਨੂੰ ਨਮ ਅੱਖਾਂ ਨਾਲ ਅਕਾਲ ਪੁਰਖ ਨੂੰ ਸੌਪਿਆਂ ਸੀ ਉਸੇ ਚਿਹਰੇ ਦਾ ਅਕਾਲ ਪੁਰਖ ਦੀ ਮੇਹਰ ਤੇ ਸਾਰੇ ਭੈਣ-ਭਰਾਵਾਂ ਦੀਆ ਦੁਆਵਾਂ ਸਦਕਾ ਨਿੱਕੇ ਰੂਪ ਵਿਚ ਫੇਰ ਤੋਂ ਦੀਦਾਰ ਕਰ ਰਹੇ ਹਾਂ । ਅਸੀ ਵਾਹਿਗੁਰੂ ਦੀ ਸਾਡੇ ਤੇ ਹੋਈ ਅਪਾਰ ਬਖਸ਼ਿਸ਼ ਲਈ ਉਹਦੇ ਸਦਾ ਰਿਣੀ ਰਹਾਂਗੇ ।