ਬਠਿੰਡਾ, 6 ਦਸੰਬਰ : ਬਠਿੰਡਾ ਸੀਆਈਏ ਸਟਾਫ਼ ਨੇ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਪਿੰਡ ਜੀਦਾ ਨਜ਼ਦੀਕ ਬਣੇ ਟੋਲ ਪਲਾਜ਼ੇ ’ਤੇ ਇੱਕ ਸ਼ੱਕੀ ਕਾਰ ਨੂੰ ਰੋਕ ਕੇ ਵੱਡੀ ਕਾਮਯਾਬੀ ਹਾਸਲ ਕੀਤੀ। ਦੌਰਾਨ ਚੈਕਿੰਗ ਕਾਰ ਵਿਚੋਂ ਡੇਢ ਕਿਲੋ ਚਿੱਟਾ ਬਰਾਮਦ ਕੀਤਾ ਗਿਆ। ਕਾਰ ਵਿਚ ਦੋ ਵਿਅਕਤੀ ਸਵਾਰ ਸਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਦਸਿਆ ਕਿ ਫੜੇ ਗਏ ਦੋਵਾਂ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਪੁਲਿਸ ਨੇ ਕਿਹਾ ਹੈ ਕਿ ਨਸ਼ੇ ਦੀ ਇਸ ਸਪਲਾਈ ਚੇਨ ਬਾਰੇ ਹੋਰ ਖੁਲਾਸੇ ਹੋ ਸਕਦੇ ਹਨ। ਗ੍ਰਿਫ਼ਤਾਰ ਦੋਸ਼ੀਆਂ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਮਾਣਾ ਵਾਸੀ ਬਠਿੰਡਾ ਅਤੇ ਸੰਦੀਪ ਸਿੰਘ ਉਰਫ਼ ਦੀਪੂ ਵਾਸੀ ਮੁਲਤਾਨੀਆ ਰੋਡ ਬਠਿੰਡਾ ਵਜੋਂ ਹੋਈ ਹੈ।
ਪੁਲਿਸ ਮੁਤਾਬਕ ਮਨਪ੍ਰੀਤ ਮਾਣੇ ’ਤੇ ਪਹਿਲਾਂ ਵੀ ਐਨਡੀਪੀਐਸ ਐਕਟ ਦੇ ਕਈ ਕੇਸ ਦਰਜ ਹਨ ਅਤੇ ਉਹ ਖੁਦ ਵੀ ਨਸ਼ੇ ਦੀ ਲਤ ਰੱਖਦਾ ਹੈ ਜਿਸਨੂੰ ਲੈ ਕੇ ਜਾਂਚ ਪੜਤਾਲ ਸ਼ੁਰੂ ਕਰ ਦਿਤੀ ਗਈ ਹੈ।