Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 4:54 am

+91 90915 01313 , +91 90916 01313

punjabbanni@gmail.com
punjabbani@yahoo.com

ਸੀਐਮਡੀ ਡਾ. ਬਸੰਤ ਗਰਗ ਵਲੋਂ ਥਰਮਲ ਪਲਾਂਟ, ਲਹਿਰਾ ਮੁਹੱਬਤ ਦਾ ਅਚਨਚੇਤ ਦੌਰਾ

ਸੀਐਮਡੀ ਡਾ. ਬਸੰਤ ਗਰਗ ਵਲੋਂ ਥਰਮਲ ਪਲਾਂਟ, ਲਹਿਰਾ ਮੁਹੱਬਤ ਦਾ ਅਚਨਚੇਤ ਦੌਰਾ

ਪਟਿਆਲਾ 31 ਜੁਲਾਈ 2026 :- ਅੱਜ ਪੀਐਸਪੀਸੀਐਲ/ਪੀਸੀਟੀਸੀਐੱਲ ਦੇ ਸੀਐਮਡੀ ਕਮ ਮੈਨੈਜਿੰਗ ਡਾਇਰੈਕਟਰ ਡਾ. ਬਸੰਤ ਗਰਗ (ਆਈਏਐਸ) ਵਲੋਂ ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਅਤੇ 66 ਕੇਵੀ ਗਰਿੱਡ ਸਬ-ਸਟੇਸ਼ਨ ਬਡਬਰ ਦਾ ਦੌਰਾ ਕਰਕੇ ਖੇਤੀਬਾੜੀ ਅਤੇ ਘਰੇਲੂ ਖਪਤਕਾਰਾਂ ਲਈ ਬਿਜਲੀ ਸਪਲਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੀਐਸਪੀਸੀਐਲ ਦੇ ਡਾਇਰੈਕਟਰ ਜਨਰੇਸ਼ਨ ਇੰਜ. ਪੂਰਨਦੀਪ ਬਰਾੜ, ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚੀਫ਼ ਇੰਜ ਤੇਜ ਬਾਂਸਲ ਤੋਂ ਇਲਾਵਾ ਚੀਫ਼ ਇੰਜੀਨੀਅਰ/ਡੀਐਸ ਸਾਊਥ ਇੰਜ. ਆਰ. ਕੇ. ਮਿੱਤਲ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ। ਦੌਰੇ ਦੌਰਾਨ ਬਿਜਲੀ ਅਧਿਕਾਰੀਆਂ ਨੇ ਸੀਐਮਡੀ ਡਾ. ਬਸੰਤ ਗਰਗ ਵਲੋਂ ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਦੇ ਦੌਰੇ ਮੌਕੇ ਕੋਲੇ ਦੀ ਸਥਿਤੀ, ਬਾਇਲਰ ਦਾ ਮੁਆਇਨਾ ਕਰਨ ਦੇ ਨਾਲ ਨਾਲ ਟਰਬਾਈਂਨ ਸਮੇਤ ਕੰਟਰੋਲ ਰੂਮ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ।

ਉਪਰੰਤ ਬਿਜਲੀ ਅਧਿਕਾਰੀਆਂ ਵਲੋਂ ਸੀਐਮਡੀ ਡਾ. ਬਸੰਤ ਗਰਗ ਵਲੋਂ 66 ਕੇਵੀ ਬਡਬਰ ਗਰਿੱਡ ਸਬ-ਸਟੇਸ਼ਨ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਉਕਤ ਸਬ ਸਟੇਸ਼ਨ ਸਾਲ 2009 ਵਿੱਚ 12.5 ਐਮਵੀਏ ਦਾ ਇੱਕ ਪਾਵਰ ਟ੍ਰਾਂਸਫਾਰਮਰ ਨਾਲ ਚਾਲੂ ਕੀਤਾ ਗਿਆ ਸੀ। ਇਹ ਗਰਿੱਡ 220 ਕੇਵੀ ਧਨੌਲਾ ਸਬ-ਸਟੇਸ਼ਨ ਤੋਂ 12 ਕਿਲੋਮੀਟਰ ਲੰਬੀ 66 ਕੇਵੀ ਸਿੰਗਲ-ਸਰਕਟ ਲਾਈਨ ਰਾਹੀਂ ਬਿਜਲੀ ਪ੍ਰਾਪਤ ਕਰਦਾ ਹੈ, ਜੋ ਇਸ ਸਮੇਂ ਲਗਭਗ 60 ਫੀਸਦੀ ਲੋਡ ’ਤੇ ਚੱਲ ਰਹੀ ਹੈ। ਬਿਜਲੀ ਦੀ ਲਗਾਤਾਰ ਵਧ ਰਹੀ ਮੰਗ ਨੂੰ ਦੇਖਦਿਆਂ ਸਾਲ 2015 ਵਿੱਚ ਗਰਿੱਡ ਵਿਖੇ ਵਾਧੂ 12.5 ਐਮਵੀਏ ਪਾਵਰ ਟ੍ਰਾਂਸਫਾਰਮਰ ਸਥਾਪਤ ਕੀਤਾ ਗਿਆ ਸੀ।

Scroll to Top