Breaking

ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼
Sunday, 12 Jul 2026 | 2:10 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਸੀਐਮ ਸੈਣੀ ਨੇ ਵਿਕਾਸ ਪ੍ਰੋਜੈਕਟਾਂ ਨੂੰ ਤੇਜੀ ਨਾਲ ਅਮਲ ਵਿਚ ਲਿਆਉਣ ਦੇ ਦਿੱਤੇ ਨਿਰਦੇਸ਼

ਸੀਐਮ ਸੈਣੀ ਨੇ ਵਿਕਾਸ ਪ੍ਰੋਜੈਕਟਾਂ ਨੂੰ ਤੇਜੀ ਨਾਲ ਅਮਲ ਵਿਚ ਲਿਆਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 11 ਜੁਲਾਈ 2026 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਿਕਾਸ ਪ੍ਰੋਜੈਕਟਾਂ ਵਿਚ ਤੇਜੀ ਲਿਆਉਣ ਦੇ ਨਿਰਦੇ਼ਸ ਦਿੱਤੇ ਹਨ। ਉਨਾ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਲਗਭਗ ਤਿੰਨ ਘੰਟੇ ਚੱਲੀ ਇਸ ਬੈਠਕ ਦੌਰਾਨ ਬਰਸਾਤੀ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਨੂੰ ਦੂਰ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ।

ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਹਰ ਪਾਰਕ ਵਿੱਚ ਰੀਚਾਰਜ ਵੈੱਲ ਬਣਾਏ ਜਾਣ ਅਤੇ ਪਾਰਕਾਂ ਦੀ ਸੰਭਾਲ ਲਈ ਸਿਰਫ਼ ਟ੍ਰੀਟ ਕੀਤਾ ਗਿਆ ਪਾਣੀ ਹੀ ਵਰਤਿਆ ਜਾਵੇ, ਤਾਂ ਜੋ ਪਾਣੀ ਦੀ ਬਚਤ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਵੀ ਯਕੀਨੀ ਬਣ ਸਕੇ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਪੰਚਕੂਲਾ ਨੂੰ ਇੱਕ ਆਧੁਨਿਕ ਅਤੇ ਸੁਵਿਧਾਜਨਕ ਸ਼ਹਿਰ ਵਜੋਂ ਵਿਕਸਤ ਕਰਨਾ ਹੈ। ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੰਬੀ ਮਿਆਦ ਦੀ ਕਾਰਜ ਯੋਜਨਾ ਤਿਆਰ ਕਰਕੇ ਉਸ ਨੂੰ ਸਮੇਂ ਸਿਰ ਲਾਗੂ ਕਰਨ।

ਬੈਠਕ ਦੌਰਾਨ ਪੰਚਕੂਲਾ ਨੂੰ ਝੁੱਗੀ-ਝੌਂਪੜੀ ਮੁਕਤ ਬਣਾਉਣ ਦੀ ਯੋਜਨਾ ‘ਤੇ ਵੀ ਚਰਚਾ ਹੋਈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਯੋਗ ਪਰਿਵਾਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਰਿਹਾਇਸ਼ੀ ਫਲੈਟ ਮੁਹੱਈਆ ਕਰਵਾਉਣ ਲਈ ਵਿਸਥਾਰਤ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਇਲਾਵਾ ਸ਼ਹਿਰ ਦੀ ਸਫ਼ਾਈ, ਸੀਵਰੇਜ ਪ੍ਰਬੰਧ, ਸੜਕਾਂ, ਪੀਣ ਵਾਲੇ ਪਾਣੀ ਅਤੇ ਮੀਂਹ ਦੇ ਪਾਣੀ ਦੀ ਨਿਕਾਸੀ ਨਾਲ ਸਬੰਧਤ ਕੰਮਾਂ ਦੀ ਜ਼ਿੰਮੇਵਾਰੀ ਵੀ ਵੱਖ-ਵੱਖ ਏਜੰਸੀਆਂ ਨੂੰ ਸਪੱਸ਼ਟ ਤੌਰ ‘ਤੇ ਸੌਂਪੀ ਗਈ, ਤਾਂ ਜੋ ਨਾਗਰਿਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

Scroll to Top