ਅੰਮ੍ਰਿਤਸਰ, 9 ਫਰਵਰੀ : ਬਠਿੰਡਾ ਵਿਖੇ ਇਕ ਸਕੂਲ ਵਿਚ ਸਿਖ ਵਿਦਿਆਰਥੀਆਂ ਦੇ ਪ੍ਰੀਖਿਆ ਦੌਰਾਨ ਕੜੇ ਉਤਰਵਾਏ ਜਾਣ ਕਾਰਨ ਮਾਮਲਾ ਪੂਰੀ ਤਰ੍ਹਾ ਗਰਮਾ ਗਿਆ ਹੈ। ਹੁਣ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (ਸੀਟੀਈਟੀ) ਦੌਰਾਨ ਸਿੱਖ ਪ੍ਰੀਖਿਆਰਥੀਆਂ ਨੂੰ ਕੜੇ ਉਤਾਰਣ ਲਈ ਮਜਬੂਰ ਕਰਨ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਰੁਖ ਅਖਤਿਆਰ ਕਰਦਿਆਂ ਇਸ ਘਟਨਾ ਦੀ ਵਿਸਥਾਰਪੂਰਵਕ ਜਾਂਚ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿੱਖ ਵਿਰੋਧੀ ਸੋਚ ਨੂੰ ਦਰਸਾਉਂਦੀ ਹੈ, ਜਿਸਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਦਸ ਦਈਏ ਕਿ ਬੀਤੇ ਦਿਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਭੋਖੜਾ ਵਿੱਚ ਸਥਿਤ ਦਿੱਲੀ ਪਬਲਿਕ ਸਕੂਲ ਵਿੱਚ ਬਣੇ ਪ੍ਰੀਖਿਆ ਕੇਂਦਰ ਦੌਰਾਨ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਉਤਾਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਸਮਾਜ ਵਿੱਚ ਰੋਸ ਦੀ ਲਹਿਰ ਫੈਲ ਗਈ। ਇਸਤੋ ਬਾਅਦ ਐਡਵੋਕੇਟ ਧਾਮੀ ਨੇਵੀ ਜਾਂਚ ਦੇ ਹੁਕਮ ਦਿਤੇ ਹਨ।