ਚੰਡੀਗੜ੍ਹ, 28 ਮਈ : ਪੰਜਾਬ ਪੁਲਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਰਿਸ਼ਵਤਖੋਰੀ ਦੇ ਮਾਮਲੇ ਵਿਚ ਸੀਬੀਆਈ ਅਦਾਲਤ ਨੇ ਉਨਾ ਨਾਲ ਜੁੜੇ ਬੈਕ ਖਾਤਿਆਂ ਨੂੰ ਫ੍ਰੀਜ ਕਰਨ ਦੇ ਹੁਕਮ ਦਿਤੇ ਹਨ।
ਜਾਣਕਾਰੀ ਦੇ ਅਨੁਸਾਰ ਮਾਮਲੇ ਦੀ ਜਾਂਚ ਅੱਗੇ ਵਧਣ ਦੇ ਨਾਲ ਹੀ ਉਨ੍ਹਾਂ ਅਤੇ ਪਰਿਵਾਰ ਨਾਲ ਜੁੜੇ ਵਿੱਤੀ ਲੈਣ-ਦੇਣ ’ਤੇ ਵੀ ਨਿਗਰਾਨੀ ਕੜੀ ਕਰ ਦਿੱਤੀ ਗਈ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਜਾਂਚ ਪੂਰੀ ਹੋਣ ਤੱਕ ਹਰਚਰਨ ਸਿੰਘ ਭੁੱਲਰ ਨਾਲ ਸੰਬੰਧਤ ਸਾਰੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਫੈਸਲੇ ਤੋਂ ਬਾਅਦ ਭੁੱਲਰ ਅਤੇ ਉਨ੍ਹਾਂ ਦੇ ਪਰਿਵਾਰ ਲਈ ਆਰਥਿਕ ਪੱਧਰ ’ਤੇ ਵੀ ਦਬਾਅ ਵਧ ਗਿਆ ਹੈ।