ਸੁਪਰੀਮ ਕੋਰਟ ਨੇ ਕੀਤੀ ਕੇਜਰੀਵਾਲ ਵਲੋਂ ਨਰੇਂਦਰ ਮੋਦੀ ਦੀ ਵਿੱਦਿਅਕ ਯੋਗਤਾ ਸਬੰਧੀ ਦਾਇਰ ਕੀਤੀ ਪਟੀਸ਼ਨ ਰੱਦ

ਸੁਪਰੀਮ ਕੋਰਟ ਨੇ ਕੀਤੀ ਕੇਜਰੀਵਾਲ ਵਲੋਂ ਨਰੇਂਦਰ ਮੋਦੀ ਦੀ ਵਿੱਦਿਅਕ ਯੋਗਤਾ ਸਬੰਧੀ ਦਾਇਰ ਕੀਤੀ ਪਟੀਸ਼ਨ ਰੱਦ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦਿਅਕ ਯੋਗਤਾ ’ਤੇ ਕੀਤੀ ਗਈ ਕਥਿਤ ਟਿੱਪਣੀ ’ਤੇ ਮਾਣਹਾਨੀ ਦੇ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕਰਨ ਵਾਲੇ ਗੁਜਰਾਤ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ।ਜਸਟਿਸ ਰਿਸ਼ੀਕੇਸ਼ ਰਾਏ ਅਤੇ ਐਸ. ਵੀ. ਐਨ. ਭੱਟੀ ਦੇ ਬੈਂਚ ਨੇ ਨੋਟ ਕੀਤਾ ਕਿ ਸੁਪਰੀਮ ਕੋਰਟ ਦੇ ਇੱਕ ਵੱਖਰੇ ਬੈਂਚ ਨੇ ਇਸੇ ਮਾਮਲੇ ਵਿੱਚ 8 ਅਪ੍ਰੈਲ ਨੂੰ ‘ਆਪ’ ਆਗੂ ਸੰਜੇ ਸਿੰਘ ਵੱਲੋਂ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਬੈਂਚ ਨੇ ਕਿਹਾ ਕਿ ਸਾਡੇ ਕੋਲ ਇਕਸਾਰ ਪਹੁੰਚ ਹੋਣੀ ਚਾਹੀਦੀ ਹੈ।

Leave a Comment

Your email address will not be published. Required fields are marked *

Scroll to Top