ਸੁਪਰੀਮ ਕੋਰਟ ਨੇ ਜਿਨਸੀ ਸੋਸ਼ਣ ਮਾਮਲੇ ਵਿੱਚ ਸਜਾ ਕਟ ਰਹੇ ਆਸਾਰਾਮ ਬਾਪੂ ਨੂੰ ਦਿੱਤਾ ਝਟਕਾ

ਸੁਪਰੀਮ ਕੋਰਟ ਨੇ ਜਿਨਸੀ ਸੋਸ਼ਣ ਮਾਮਲੇ ਵਿੱਚ ਸਜਾ ਕਟ ਰਹੇ ਆਸਾਰਾਮ ਬਾਪੂ ਨੂੰ ਦਿੱਤਾ ਝਟਕਾ
ਨਵੀਂ ਦਿੱਲੀ : ਜਿਨਸੀ ਸ਼ੋਸ਼ਣ ਮਾਮਲੇ ‘ਚ ਸਜ਼ਾ ਕੱਟ ਰਹੇ ਆਸਾਰਾਮ ਬਾਪੂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਸਿਹਤ ਦੇ ਆਧਾਰ ‘ਤੇ ਜਬਰ-ਜਨਾਹ ਮਾਮਲੇ ‘ਚ ਸਜ਼ਾ ਮੁਅੱਤਲ ਕਰਨ ਦੀ ਆਸਾਰਾਮ ਬਾਪੂ ਦੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।  ਕੋਰਟ ਨੇ ਆਸਾਰਾਮ ਨੂੰ ਪੁਲਿਸ ਹਿਰਾਸਤ ‘ਚ ਮਹਾਰਾਸ਼ਟਰ ਦੇ ਹਸਪਤਾਲ ‘ਚ ਇਲਾਜ ਕਰਵਾਉਣ ਲਈ ਰਾਜਸਥਾਨ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਸਲਾਹ ਦਿੱਤੀ ਹੈ। ਆਸਾਰਾਮ ਨੇ ਮਹਾਰਾਸ਼ਟਰ ‘ਚ ਪੁਲਿਸ ਹਿਰਾਸਤ ‘ਚ ਰਹਿੰਦਿਆਂ ਆਯੁਰਵੇਦਿਕ ਇਲਾਜ ਦੀ ਮੰਗ ਵੀ ਕੀਤੀ ਸੀ, ਜਿਸ ‘ਤੇ ਅਦਾਲਤ ਨੇ ਉਸ ਨੂੰ ਰਾਜਸਥਾਨ ਹਾਈ ਕੋਰਟ ਜਾਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ, ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ।

Leave a Comment

Your email address will not be published. Required fields are marked *

Scroll to Top