Breaking

ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ
Sunday, 26 Jul 2026 | 3:25 am

+91 90915 01313 , +91 90916 01313

punjabbanni@gmail.com
punjabbani@yahoo.com

ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ — ਸਿਹਤ ਮੰਤਰੀ

ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ — ਸਿਹਤ ਮੰਤਰੀ

 ਪਟਿਆਲਾ 25 ਜੁਲਾਈ :  ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ  ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ (ਨੇੜੇ ਸਿਉਣਾ ਚੌਂਕ) ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਸੂਬੇ ਭਰ ਵਿਚ 100 ਨਵੇਂ ਆਮ ਆਦਮੀ ਕਲਿਨਿਕਾਂ  ਦੀ ਸ਼ੁਰੂਆਤ ਨਾਲ ਹੁਣ ਪੰਜਾਬ ਵਿੱਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ 1,090  ਹੋ ਗਈ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਨਾਗਰਿਕ ਨੂੰ ਆਪਣੇ ਘਰ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਹੋਣ। ਇਸੇ ਮੰਤਵ ਤਹਿਤ ਇਹ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਲਾਜ ਲਈ ਲੰਬੀਆਂ ਦੂਰੀਆਂ ਤੈਅ ਨਾ ਕਰਨੀਆਂ ਪੈਣ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਰ ਆਮ ਆਦਮੀ ਕਲੀਨਿਕ ਵਿੱਚ ਯੋਗ ਐਮ.ਬੀ.ਬੀ.ਐਸ. ਡਾਕਟਰ ,
ਸਿਖਲਾਈ ਪ੍ਰਾਪਤ  ਨਰਸਿੰਗ ਸਟਾਫ ਅਤੇ ਹੋਰ ਲੋੜੀਂਦਾ ਸਟਾਫ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਡਾਕਟਰੀ ਸਲਾਹ, ਜਾਂਚ, ਲੋੜੀਂਦੀਆਂ ਦਵਾਈਆਂ ਅਤੇ ਵੱਖ-ਵੱਖ ਡਾਇਗਨੋਸਟਿਕ ਟੈਸਟਾਂ ਸਮੇਤ ਸਾਰੀਆਂ ਪ੍ਰਾਇਮਰੀ ਸਿਹਤ ਸੇਵਾਵਾਂ 100 ਫੀਸਦੀ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਪ੍ਰਾਇਮਰੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਰਾਹੀਂ ਹਰ ਮਹੀਨੇ 42 ਹਜ਼ਾਰ ਤੋਂ ਵੱਧ ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਸਿਹਤ ਜਾਂਚਾਂ, ਸਲਾਹ ਅਤੇ ਦੇਖਭਾਲ ਮੁਹੱਈਆ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਨਾਲ ਪੀੜਤ 1.25 ਲੱਖ ਤੋਂ ਵੱਧ ਮਰੀਜ਼ਾਂ ਨੂੰ ਨਿਯਮਤ ਇਲਾਜ, ਦਵਾਈਆਂ ਅਤੇ ਫਾਲੋ-ਅਪ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਸੰਭਵ ਹੋ ਰਹੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਤੱਕ ਗੁਣਵੱਤਾ ਭਰੀਆਂ ਅਤੇ ਆਧੁਨਿਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ, ਜਦਕਿ ਸਰਕਾਰੀ ਸਿਹਤ ਪ੍ਰਣਾਲੀ ‘ਤੇ ਲੋਕਾਂ ਦਾ ਭਰੋਸਾ ਵੀ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਲੋੜ ਅਨੁਸਾਰ ਹੋਰ ਸਿਹਤ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ ਤਾਂ ਜੋ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਬਿਹਤਰ ਇਲਾਜ ਮਿਲ ਸਕੇ।
Scroll to Top