Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 12:18 am

+91 90915 01313 , +91 90916 01313

punjabbanni@gmail.com
punjabbani@yahoo.com

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

ਚੰਡੀਗੜ੍ਹ, 13 ਅਗਸਤ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 470 ਕਰੋੜ ਰੁਪਏ ਦੀ ਲਾਗਤ ਨਾਲ 3 ਲੱਖ ਨਵੀਆਂ ਐਲਈਡੀ-ਅਧਾਰਿਤ ਸੋਲਰ ਸਟਰੀਟ ਲਾਈਟਾਂ ਲਾ ਕੇ ਸੂਬੇ ਭਰ ਦੇ ਹਰ ਪਿੰਡ ਨੂੰ ਰੁਸ਼ਨਾਇਆ ਜਾਵੇਗਾ। ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਪੇਂਡੂ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ, ਸੂਬਾ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸੁਰੱਖਿਆ, ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਟਿਕਾਊ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ ਸਾਫ਼-ਸੁਥਰੀ ਊਰਜਾ ਨਾਲ ਲੈਸ ਕੀਤਾ ਜਾ ਰਿਹਾ ਹੈ।

ਪੰਜਾਬ ਭਵਨ ਵਿਖੇ ਚੁਣੀਆਂ ਗਈਆਂ ਸੱਤ ਏਜੰਸੀਆਂ ਨੂੰ ਵਰਕ ਆਰਡਰ ਸੌਂਪਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਪ੍ਰੋਜੈਕਟ ਦੀ ਲਾਗਤ ਦਾ 70 ਫੀਸਦ ਖਰਚ ਕੀਤਾ ਜਾਵੇਗਾ, ਜਦੋਂ ਕਿ ਬਾਕੀ 30 ਫੀਸਦ ਗ੍ਰਾਮ ਪੰਚਾਇਤਾਂ ਸਹਿਣ ਕਰਨਗੀਆਂ। ਪਹਿਲਾਂ ਦੇ 30:70 ਅਨੁਪਾਤ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ ਜਿਸ ਨਾਲ ਗ੍ਰਾਮ ਸੰਸਥਾਵਾਂ ਨੂੰ ਵਿੱਤੀ ਬੋਝ ਤੋਂ ਰਾਹਤ ਮਿਲੇਗੀ । ਇਹ ਫੈਸਲਾ ਪੰਚਾਇਤ ਪੱਧਰ ‘ਤੇ ਸੀਮਤ ਵਿੱਤੀ ਸਰੋਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਸਾਰੀਆਂ ਪੰਚਾਇਤਾਂ ਨੂੰ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਲਿਆ ਗਿਆ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੁਰੱਖਿਆ ਵਧਾਉਣ, ਪੇਂਡੂ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਅਤੇ ਗ੍ਰਾਮ ਪੰਚਾਇਤਾਂ ਵਿੱਚ ਸਵੱਛ ਊਰਜਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪੰਜਾਬ ਦੀ 62.51 ਫੀਸਦ ਆਬਾਦੀ ਭਾਵ ਲਗਭਗ 173.20 ਲੱਖ ਲੋਕ ਪੇਂਡੂ ਖੇਤਰਾਂ ਵਿੱਚ ਰਹਿੰਦੇ ਹਨ। ਹਨੇਰੀਆਂ ਗਲੀਆਂ ਦੁਰਘਟਨਾਵਾਂ ਅਤੇ ਅਪਰਾਧ ਦੇ ਜ਼ੋਖਮ ਨੂੰ ਵਧਾਉਂਦੀਆਂ ਹਨ ਜਦੋਂ ਕਿ ਸੂਰਜ ਡੁੱਬਣ ਤੋਂ ਬਾਅਦ ਆਰਥਿਕ ਅਤੇ ਸਮਾਜਿਕ ਗਤੀਵਿਧੀਆਂ ਸੀਮਤ ਹੋ ਜਾਂਦੀਆਂ ਹਨ, ਜਿਸਦਾ ਜ਼ਿਆਦਾ ਨੁਕਸਾਨ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਹੁੰਦਾ ਹੈ। ਇਹ ਪ੍ਰੋਜੈਕਟ ਵੱਡੇ ਆਰਥਿਕ ਕੇਂਦਰਾਂ ਦੇ ਨੇੜੇ ਵਸਦੇ ਪਿੰਡਾਂ ਵਿੱਚ ਕੰਮ ਦੇ ਘੰਟੇ ਵਧਾਉਣ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਸੂਬੇ ਦੀ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲੇਗਾ।

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਇਸ ਪਹਿਲਕਦਮੀ ਦੇ ਲਾਗੂਕਰਨ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗੀ। ਇਹ ਨਵੀਆਂ ਸੋਲਰ ਸਟਰੀਟ ਲਾਈਟਾਂ ਲਾਉਣ ਦੇ ਨਾਲ-ਨਾਲ ਮੌਜੂਦਾ ਲਾਈਟਾਂ ਦੀ ਵਿਆਪਕ ਮੁਰੰਮਤ ਅਤੇ ਨਵੀਨੀਕਰਨ ਦੀ ਨਿਗਰਾਨੀ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਚਾਇਤਾਂ ਤੋਂ ਫੀਡਬੈਕ ਦੇ ਆਧਾਰ ‘ਤੇ, ਲੰਬੇ ਸਮੇਂ ਦੀ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਰੱਖ-ਰਖਾਅ ਸਹਾਇਤਾ ਦੀ ਮਿਆਦ ਨੂੰ ਪੰਜ ਸਾਲਾਂ ਤੋਂ ਵਧਾ ਕੇ ਸੱਤ ਸਾਲ ਕਰ ਦਿੱਤਾ ਗਿਆ ਹੈ।

ਪ੍ਰਬੰਧਕੀ ਰੂਪਰੇਖਾ ਬਾਰੇ ਜਾਣਕਾਰੀ ਦਿੰਦਿਇਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪ੍ਰੋਗਰਾਮ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਗਏ ਹਨ ਜਿਸ ਵਿੱਚ ਹਰੇਕ ਸਟਰੀਟ ਲਾਈਟ ਦੀ ਜੀਓ-ਟੈਗਿੰਗ ਅਤੇ ਵਿਲੱਖਣ ਪਛਾਣ, ਕਿਊਆਰ ਕੋਡ ਅਤੇ ਆਈਵੀਆਰਐਸ-ਅਧਾਰਤ ਸ਼ਿਕਾਇਤ ਨਿਵਾਰਣ ਅਤੇ ਕਾਰਜਸ਼ੀਲਤਾ ਨੂੰ ਟਰੈਕ ਕਰਨ ਲਈ ਰਿਮੋਟ ਨਿਗਰਾਨ ਪ੍ਰਣਾਲੀਆਂ ਸ਼ਾਮਲ ਹਨ। ਕਿਸੇ ਵੀ ਖਰਾਬੀ ਦੇ 72 ਘੰਟਿਆਂ ਦੇ ਅੰਦਰ ਮੁਰੰਮਤ ਨੂੰ ਯਕੀਨੀ ਬਣਾਉਣ ਲਈ ਇਹ ਸਿਸਟਮ ਸਵੈਚਾਲਿਤ ਐਨੂਅਲ ਮੈਂਟੇਨੈਂਸ ਕੰਟਰੈਕਟ (ਏਐਮਸੀ) ਅਲਰਟ ਵੀ ਜਾਰੀ ਕਰੇਗਾ।

Scroll to Top