ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਤੇ ਰਾਘਵ ਚੱਢਾ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ : ਆਤਿਸੀ

ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਤੇ ਰਾਘਵ ਚੱਢਾ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ : ਆਤਿਸੀ
ਨਵੀਂ ਦਿੱਲੀ, 2 ਅਪਰੈਲ
ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਮੇਰੇ ਨੇੜਲੇ ਵਿਅਕਤੀ ਨੇ ਕਿਹਾ ਸੀ ਕਿ ਮੈਨੂੰ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਾ ਚਾਹੀਦਾ ਹੈ ਜਾਂ ਇੱਕ ਮਹੀਨੇ ਦੇ ਅੰਦਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰੀ ਲਈ ਤਿਆਰ ਰਹਿਣਾ ਚਾਹੀਦਾ ਹੈ। ਆਤਿਸ਼ੀ ਨੇ ਇੱਥੇ ਪ੍ਰੈਸ ਕਾਨਫਰੰਸ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਤੋਂ ਇਲਾਵਾ ‘ਆਪ’ ਦੇ ਤਿੰਨ ਆਗੂਆਂ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ, ਵਿਧਾਇਕ ਦੁਰਗੇਸ਼ ਪਾਠਕ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।

Leave a Comment

Your email address will not be published. Required fields are marked *

Scroll to Top