Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:14 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨੂੰ ਪੱਤਰ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨੂੰ ਪੱਤਰ ਜਾਰੀ

ਚੰਡੀਗੜ, 25 ਜੂਨ : ਕਾਨੂੰਨੀ ਸੋਧ ਨਾਲ ਸਬੰਧਤ ਮਾਮਲੇ ਉੱਤੇ ਵਿਚਾਰ ਅਤੇ ਪੱਖ ਸੁਣਨ ਲਈ ਸਮੂਹ ਸਿੱਖ ‌ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਸਥਿਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ।

ਜਿਕਰਯੋਗ ਹੈ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਖ਼ਾਲਸਾ ਪੰਥ ਨਾਲ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਮੈਂਬਰਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

Scroll to Top