ਸ੍ਰੀ ਰਾਮ ਮੰਦਰ ਟਰੱਸਟ ਨੂੰ ਮਿਲਿਆ ਨਵਾਂ ਸੀਈਓ, ਜਤਿੰਦਰ ਮਿਸ਼ਰਾ ਨੂੰ ਸੌਂਪੀ ਕਮਾਨ
ਦਿੱਲੀ, 3 ਸਤੰਬਰ : ਸ੍ਰੀ ਰਾਮ ਮੰਦਰ ਟਰੱਸਟ ਦੇ ਨਵੇਂ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਵਜੋਂ ਭਾਰਤੀ ਹਵਾਈ ਸੈਨਾ ਦੇ ਸੇਵਾਮੁਕਤ ਏਅਰ ਮਾਰਸ਼ਲ ਜਤਿੰਦਰ ਮਿਸ਼ਰਾ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਜਤਿੰਦਰ ਮਿਸ਼ਰਾ ਨੇ ਏਕੀਕ੍ਰਿਤ ਰੱਖਿਆ ਸਟਾਫ (ਓਪਰੇਸ਼ਨ) ਦੇ ਡਿਪਟੀ ਚੀਫ਼ ਵਜੋਂ ਵੀ ਜ਼ਿੰਮੇਵਾਰੀ ਸੰਭਾਲੀ ਹੈ।
ਇਸ ਦੇ ਨਾਲ ਹੀ ਉਹ ਏਕੀਕ੍ਰਿਤ ਰੱਖਿਆ ਸਟਾਫ ਦੇ ਅੰਦਰ ਡਿਪਟੀ ਚੀਫ਼ (ਸਿਧਾਂਤ, ਸੰਗਠਨ ਅਤੇ ਸਿਖਲਾਈ) ਦੇ ਅਹੁਦੇ ’ਤੇ ਵੀ ਰਹੇ ਹਨ। ਉਨ੍ਹਾਂ ਨੂੰ ਹੁਣ ਟਰੱਸਟ ਨਾਲ ਸਬੰਧਤ ਜ਼ਿੰਮੇਵਾਰੀਆਂ ਦੀ ਕਮਾਨ ਸੌਂਪੀ ਗਈ ਹੈ।
ਏਅਰ ਮਾਰਸ਼ਲ ਜਤਿੰਦਰ ਮਿਸ਼ਰਾ ਭਾਰਤੀ ਹਵਾਈ ਸੈਨਾ ਵਿੱਚ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ। ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਉਨ੍ਹਾਂ ਨੇ ਪੱਛਮੀ ਹਵਾਈ ਕਮਾਂਡ ਦੀ ਕਮਾਂਡ ਸੰਭਾਲੀ ਸੀ। ਇਸ ਤੋਂ ਇਲਾਵਾ ਉਹ ਪੱਛਮੀ ਹਵਾਈ ਕਮਾਂਡ ਦੇ ਏਅਰ ਅਫਸਰ ਕਮਾਂਡਿੰਗ-ਇਨ-ਚੀਫ਼ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।