Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 7:53 pm

+91 90915 01313 , +91 90916 01313

punjabbanni@gmail.com
punjabbani@yahoo.com

ਸੰਭਲ ਦੌਰੇ ’ਤੇ ਜਾ ਰਹੇ ਰਾਹੁਲ ਗਾਂਧੀ ਨੂੰ ਗਾਜ਼ੀਪੁਰ ਬਾਰਡਰ ’ਤੇ ਰੋਕਿਆ

ਸੰਭਲ ਦੌਰੇ ’ਤੇ ਜਾ ਰਹੇ ਰਾਹੁਲ ਗਾਂਧੀ ਨੂੰ ਗਾਜ਼ੀਪੁਰ ਬਾਰਡਰ ’ਤੇ ਰੋਕਿਆ

ਸੰਭਲ ਦੌਰੇ ’ਤੇ ਜਾ ਰਹੇ ਰਾਹੁਲ ਗਾਂਧੀ ਨੂੰ ਗਾਜ਼ੀਪੁਰ ਬਾਰਡਰ ’ਤੇ ਰੋਕਿਆ
ਗਾਜ਼ੀਆਬਾਦ, 4 ਦਸੰਬਰ : ਸੰਭਲ ਵਿੱਚ ਬਾਹਰੀ ਵਿਅਕਤੀਆਂ ਦੇ ਜਾਣ ਮਨਾਹੀ ਦੇ ਹੁਕਮਾਂ ਦੇ ਕਾਰਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਬੁੱਧਵਾਰ ਨੂੰ ਇੱਥੇ ਗਾਜ਼ੀਪੁਰ ਸਰਹੱਦ ’ਤੇ ਜਿ਼ਲ੍ਹੇ ਦੇ ਰਸਤੇ ਤੇ ਰੋਕ ਲਿਆ ਗਿਆ । ਸੰਭਲ ਜਾਣ ਲਈ ਰਾਹੁਲ ਗਾਂਧੀ, ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਹੋਰ ਸੀਨੀਅਰ ਕਾਂਗਰਸੀ ਨੇਤਾ ਸਵੇਰੇ ਹੀ ਗਾਜ਼ੀਪੁਰ ਬਾਰਡਰ ’ਤੇ ਪਹੁੰਚ ਗਏ, ਜਿੱਥੇ ਭਾਰੀ ਪੁਲੀਸ ਬਲ ਤੈਨਾਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਸੰਭਲ ਵਿਚ ਦਾਖਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਏ ਗਏ ਸਨ । ਇਸ ਖੇਤਰ ਵਿਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ. ਐਨ. ਐਸ. ਐਸ.) ਦੀ ਧਾਰਾ 163 ਦੇ ਤਹਿਤ ਪਾਬੰਦੀਆਂ ਨੂੰ ਹੁਣ 31 ਦਸੰਬਰ ਤੱਕ ਵਧਾ ਦਿੱਤਾ ਗਿਆ ਹੈ । ਸੰਭਲ ਦੇ ਜ਼ਿਲ੍ਹਾ ਮੈਜਿਸਟਰੇਟ ਰਾਜੇਂਦਰ ਪੈਨਸੀਆ ਨੇ ਮੰਗਲਵਾਰ ਨੂੰ ਗੌਤਮ ਬੁੱਧ ਨਗਰ ਅਤੇ ਗਾਜ਼ੀਆਬਾਦ ਦੇ ਪੁਲੀਸ ਕਮਿਸ਼ਨਰਾਂ ਅਤੇ ਅਮਰੋਹਾ ਅਤੇ ਬੁਲੰਦਸ਼ਹਿਰ ਜ਼ਿਲ੍ਹਿਆਂ ਦੇ ਪੁਲੀਸ ਸੁਪਰਡੈਂਟਾਂ ਨੂੰ ਪੱਤਰ ਲਿਖ ਕੇ ਰਾਹੁਲ ਗਾਂਧੀ ਨੂੰ ਆਪਣੇ ਜਿ਼ਲ੍ਹਿਆਂ ਦੀਆਂ ਸਰਹੱਦਾਂ ’ਤੇ ਰੋਕਣ ਦੀ ਅਪੀਲ ਕੀਤੀ ਸੀ । ਗਾਜ਼ੀਆਬਾਦ ਦੇ ਪੁਲੀਸ ਕਮਿਸ਼ਨਰ ਅਜੇ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਅਸੀਂ ਰਾਹੁਲ ਗਾਂਧੀ ਨੂੰ ਸੰਭਲ ਜਾਣ ਦੀ ਇਜਾਜ਼ਤ ਨਹੀਂ ਦੇਵਾਂਗੇ ਕਿਉਂਕਿ ਉੱਥੇ ਪ੍ਰਸ਼ਾਸਨ ਦੁਆਰਾ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਮੌਕੇ ’ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ । ਜਿ਼ਕਰਯੋਗ ਹੈ ਕਿ ਸੰਭਲ ਵਿਚ 19 ਨਵੰਬਰ ਤੋਂ ਤਣਾਅ ਪੈਦਾ ਹੋ ਗਿਆ ਸੀ, ਜਦੋਂ ਅਦਾਲਤ ਦੇ ਹੁਕਮਾਂ ’ਤੇ ਮੁਗਲ ਯੁੱਗ ਦੀ ਮਸਜਿਦ ਦਾ ਸਰਵੇਖਣ ਕੀਤਾ ਗਿਆ ਸੀ । 24 ਨਵੰਬਰ ਨੂੰ ਦੂਜੇ ਸਰਵੇਖਣ ਦੌਰਾਨ ਹਿੰਸਾ ਭੜਕ ਗਈ ਜਦੋਂ ਪ੍ਰਦਰਸ਼ਨਕਾਰੀ ਸ਼ਾਹੀ ਜਾਮਾ ਮਸਜਿਦ ਨੇੜੇ ਇਕੱਠੇ ਹੋਏ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਝੜਪ ਹੋ ਗਈ। ਇਸ ਹਿੰਸਾ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ।

Scroll to Top