ਪਟਿਆਲਾ, 30 ਜਨਵਰੀ – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡ ਰੱਖੜਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸਿਹਤ ਕਾਰਡਾਂ ਦੀ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਭਾਗ ਲਿਆ ਅਤੇ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਪ੍ਰਤੀ ਭਰਪੂਰ ਉਤਸ਼ਾਹ ਦਿਖਾਇਆ। ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਪਿੰਡ ਵਾਸੀਆਂ ਵਿੱਚ ਅਪਾਇੰਟਮੈਂਟ ਸਲਿੱਪਾਂ ਦੀ ਵੰਡ ਕੀਤੀ। ਇਹ ਸਲਿੱਪ ਨਿਰਧਾਰਤ ਦਿਨ ਨੇੜਲੇ ਸੀਐਸਸੀ (ਕਾਮਨ ਸਰਵਿਸ ਸੈਂਟਰ) ਵਿੱਚ ਦਿਖਾ ਕੇ ਸਿਹਤ ਕਾਰਡ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸਦੇ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈਸ ਇਲਾਜ ਮਿਲੇਗਾ। ਇਹ ਯੋਜਨਾ ਬਹੁਤ ਹੀ ਅਹਿਮ ਪਹਿਲਕਦਮੀ ਹੈ ਅਤੇ ਹੁਣ ਕਿਸੇ ਨੂੰ ਵੀ ਇਲਾਜ ਲੈਣ ਲਈ ਵਿੱਤੀ ਤੰਗੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 2300 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਕੀਤੇ ਗਏ ਹਨ। ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਇਤਿਹਾਸਕ ਕਦਮ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਤੋਂ ਸਾਰਿਆਂ ਲਈ ਇਸ ਯੋਜਨਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਸਿਹਤ ਢਾਂਚੇ ਨੂੰ ਮਜਬੂਤ ਕਰਨ ਅਤੇ ਸਾਰਿਆਂ ਤੱਕ ਚੰਗੀਆਂ ਸਿਹਤ ਸੇਵਾਵਾਂ ਪਹੁੰਚਾਉਣ ਲਈ ਅਹਿਮ ਕਦਮ ਚੁੱਕੇ ਗਏ ਹਨ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੁਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਵੱਖ–ਵੱਖ ਮੁਹਿੰਮਾ ਚਲਾਈਆ ਜਾ ਰਹਿਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਵਾਅਦੇ ਪੂਰੇ ਕਰਦਿਆਂ ਹੋਇਆ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਕੂਲਾਂ ਨੂੰ ਵਧੀਆ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਨੋਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਸੂਬੇ ਭਰ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ।
ਇਸ ਮੌਕੇ ਤੇ ਤਰਲੋਚਨ ਸਿੰਘ ਸਰਪੰਚ ਰੱਖੜਾ, ਗੁਰਸੇਵਕ ਸਿੰਘ ਮੈਂਬਰ ਪੰਚਾਇਤ, ਹਰਿੰਦਰ ਸਿੰਘ ਧਬਲਾਨ, ਨਾਜਰ ਸਿੰਘ, ਜਗਤਾਰ ਸਿੰਘ, ਅਮਰਜੀਤ ਸਿੰਘ, ਤਾਰਾ ਸਿੰਘ, ਪਰਮਿੰਦਰ ਸਿੰਘ, ਮਦਨ ਸਿੰਘ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ।