Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:01 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਵੀ ਗਾਇਕ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੀਤਾ ਕਤਲ

ਹਰਿਆਣਵੀ ਗਾਇਕ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੀਤਾ ਕਤਲ

ਸ਼ਾਮਲੀ, 27 ਅਗਸਤ : ਸ਼ਾਮਲੀ ਵਿਖੇ ਹਰਿਆਣਵੀ ਗਾਇਕ ਦਾ ਗੋਲੀਆਂ ਮਾਰਕੇ ਦਿਨ ਦਿਹਾੜੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਦੀ ਉਮਰ 35 ਸਾਲ ਦੇ ਕਰੀਬ ਦਸੀ ਜਾ ਰਹੀ ਸੀ। ਜਾਣਕਾਰੀ ਅਨੁਸਾਰ ਇਹ ਘਟਨਾ ਉਨਾ ਦੇ ਜਿੰਮ ਦੇ ਬਾਹਰ ਹੀ ਹੋਈ ਦਸੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿਤੀ ਹੈ।

ਜਾਣਕਾਰੀ ਅਨੁਸਾਰ 35 ਸਾਲਾ ਗਾਇਕ ਅੰਕਿਤ ਬਾਲੀਆਂ ਦੀ ਬੁੱਧਵਾਰ ਸ਼ਾਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸ਼ਾਮਲੀ ਦੇ ਆਰੀਆਪੁਰੀ ਇਲਾਕੇ ਵਿੱਚ ਵਾਪਰੀ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਘਟਨਾ ਦੌਰਾਨ ਕਰੀਬ 20 ਰਾਊਂਡ ਫਾਇਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੰਕਿਤ ਬਾਲੀਆਂ, ਜੋ ਬਾਬਰੀ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਬੰਤੀਖੇੜਾ ਦੇ ਵਸਨੀਕ ਸਨ, ਬੁੱਧਵਾਰ ਨੂੰ ਸ਼ਾਮ ਕਰੀਬ 4:30 ਵਜੇ ਕੋਤਵਾਲੀ ਥਾਣਾ ਖੇਤਰ ਦੇ ਆਰੀਆਪੁਰੀ ਇਲਾਕੇ ਵਿੱਚ ਡਰੇਨ ਦੇ ਕਿਨਾਰੇ ਬਣੀ ਸੜਕ ’ਤੇ ਸਥਿਤ ‘ਮਸਕਲਜ਼ ਜਿਮ’ ਪਹੁੰਚੇ ਸਨ। ਉਹ ਸਤਿਆਵੀਰ ਫੌਜੀ ਦੇ ਪੁੱਤਰ ਸਨ।

ਦੱਸਿਆ ਜਾ ਰਿਹਾ ਹੈ ਕਿ ਸ਼ਾਮ ਕਰੀਬ 6:48 ਵਜੇ ਜਦੋਂ ਅੰਕਿਤ ਬਾਲੀਆਂ ਜਿਮ ਤੋਂ ਬਾਹਰ ਨਿਕਲੇ ਅਤੇ ਆਪਣੀ ਸਕਾਰਪੀਓ ਗੱਡੀ ਵਿੱਚ ਬੈਠਣ ਹੀ ਵਾਲੇ ਸਨ, ਉਸੇ ਸਮੇਂ ਮੋਟਰਸਾਈਕਲਾਂ ’ਤੇ ਸਵਾਰ ਚਾਰ ਬਦਮਾਸ਼ ਉੱਥੇ ਆ ਪਹੁੰਚੇ। ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਤੇਜ਼ੀ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਨਾ ਦੀ ਮੌਤ ਹੋ ਗਈ। ਪੁਲਸ ਵਲੋ ਜਾਂਚ ਸੁਰੂ ਕਰ ਦਿਤੀ ਗਈ ਹੈ।

Scroll to Top