Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 11:36 am

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਸਰਕਾਰ ਲਿੰਗ ਨਿਰਧਾਰ ਕਰਨ ਵਾਲਿਆਂ ਤੇ ਕਸੇਗੀ ਸਿ਼ਕੰਜਾ : ਡਾ ਸੁਮਿਤਾ ਮਿਸ਼ਰਾ

ਹਰਿਆਣਾ ਸਰਕਾਰ ਲਿੰਗ ਨਿਰਧਾਰ ਕਰਨ ਵਾਲਿਆਂ ਤੇ ਕਸੇਗੀ ਸਿ਼ਕੰਜਾ : ਡਾ ਸੁਮਿਤਾ ਮਿਸ਼ਰਾ

ਚੰਡੀਗੜ੍ਹ, 15 ਮਈ 2026 : ਹਰਿਆਣਾ ਸਰਕਾਰ ਨੇ ਸੂਬੇ ਵਿੱਚ ਘਟਦੇ ਲਿੰਗ ਅਨੁਪਾਤ ਅਤੇ ਗੈਰ-ਕਾਨੂੰਨੀ ਲਿੰਗ ਜਾਂਚ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਨਿਰ਼ੇਸਦ ਜਾਰੀ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਵਿੱਚ ਨਿਗਰਾਨੀ ਹੋਰ ਤਿੱਖੀ ਕਰਨ ਅਤੇ ਜਨਤਾ ਵਿੱਚ ਜਾਗਰੂਕਤਾ ਵਧਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਹੈ।

ਡਾ. ਸੁਮਿਤਾ ਮਿਸ਼ਰਾ ਨੇ ਸੂਬੇ ਦੇ ਸਾਰੇ ਸਿਵਲ ਸਰਜਨਾਂ ਅਤੇ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਭਰੂਣ ਹੱਤਿਆ ਅਤੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਖ਼ਿਲਾਫ਼ ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਪੀਸੀ-ਪੀਐਨਡੀਟੀ ਐਕਟ ਅਤੇ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ (ਐਮਟੀਪੀ) ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਸੂਬੇ ਵਿੱਚ ਧੀਆਂ ਪ੍ਰਤੀ ਭੇਦਭਾਵ ਨੂੰ ਖਤਮ ਕੀਤਾ ਜਾ ਸਕੇ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹ ਮਿਲੇ।

ਡਾ. ਮਿਸ਼ਰਾ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਲਿੰਗ ਜਾਂਚ ਕਰਨ ਵਾਲਿਆਂ ਵਿਰੁੱਧ ਛਾਪੇਮਾਰੀ ਅਤੇ ਜਾਂਚ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਨਿਗਰਾਨੀ ਪ੍ਰਣਾਲੀ ਮਜ਼ਬੂਤ ਕਰਨੀ ਬਹੁਤ ਜ਼ਰੂਰੀ ਹੈ ਤਾਂ ਜੋ ਅਜਿਹੀਆਂ ਗਤੀਵਿਧੀਆਂ ਨੂੰ ਸਮੇਂ ਸਿਰ ਰੋਕਿਆ ਜਾ ਸਕੇ।

Scroll to Top