Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 8:25 am

+91 90915 01313 , +91 90916 01313

punjabbanni@gmail.com
punjabbani@yahoo.com

ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਸੇਵਾ ਮੁਕਤ

ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਸੇਵਾ ਮੁਕਤ

ਅੰਮ੍ਰਿਤਸਰ, 27 ਫਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦਰਮਿਆਨ ਚੱਲ ਰਹੇ ਵਿਵਾਦ ਦੇ ਮੱਦੇਨਜ਼ਰ ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਸਮਾਪਤ ਕਰਨ ਦਾ ਫ਼ੈਸਲਾ ਕੀਤਾ ਹੈ।

ਜਿਕਰਯੋਗ ਹੈ ਕਿ ਪ੍ਰਬੰਧਕ ਕਮੇਟੀ ਨੇ ਇਹ ਵੀ ਦਰਸਾਇਆ ਕਿ ਹਾਲਾਂਕਿ ਉਨ੍ਹਾਂ ਦੇ ਸੇਵਾ ਕਾਲ ਦਾ ਕੁਝ ਸਮਾਂ ਅਜੇ ਬਾਕੀ ਸੀ, ਪਰ ਉਹ ਪਿਛਲੇ ਕੁਝ ਮਹੀਨਿਆਂ ਤੋਂ ਲੰਬੀ ਛੁੱਟੀ ’ਤੇ ਰਹੇ ਹਨ। ਇਸ ਦੌਰਾਨ ਕਾਰਜਕਾਰੀ ਹੈੱਡ ਗ੍ਰੰਥੀ ਵਜੋਂ ਗਿਆਨੀ ਅਮਰਜੀਤ ਸਿੰਘ ਜਿੰਮੇਵਾਰੀਆਂ ਨਿਭਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਨਵੇਂ ਹੈੱਡ ਗ੍ਰੰਥੀ ਦੀ ਨਿਯੁਕਤੀ ਬਾਰੇ ਫ਼ੈਸਲਾ ਬਾਅਦ ਵਿੱਚ ਕੀਤਾ ਜਾਵੇਗਾ।

ਮੁੱਖ ਦਫ਼ਤਰ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੂੰ ਜਾਰੀ ਕੀਤਾ ਗਿਆ 72 ਘੰਟਿਆਂ ਦਾ ਨੋਟਿਸ ਵੀ ਮੀਟਿੰਗ ਦੌਰਾਨ ਚਰਚਾ ਦਾ ਕੇਂਦਰ ਰਿਹਾ।

Scroll to Top