ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨ ਕੇ ਡਿਊਟੀ ਕਰਨ ਤੋਂ ਰੋਕਣਾ ਨਿੰਦਣਯੋਗ- ਕੁਲਦੀਪ ਧਾਲੀਵਾਲ

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨ ਕੇ ਡਿਊਟੀ ਕਰਨ ਤੋਂ ਰੋਕਣਾ ਨਿੰਦਣਯੋਗ- ਕੁਲਦੀਪ ਧਾਲੀਵਾਲ
ਚੰਡੀਗੜ੍ਹ : ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨ ਕੇ ਹਵਾਈ ਅੱਡਿਆਂ ਉੱਤੇ ਡਿਊਟੀ ਕਰਨ ਤੋਂ ਰੋਕਣ ਸੰਬੰਧੀ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵਲੋਂ ਜਾਰੀ ਹੁਕਮਾਂ ਦੀ ਨਿੰਦਿਆ ਕਰਦਿਆਂ ਪੰਜਾਬ ਦੇ ਐੱਨ. ਆਰ. ਆਈ. ਮਾਮਲਿਆਂ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਰਪਾਨ ਸਾਡਾ ਧਾਰਮਿਕ ਚਿੰਨ੍ਹ ਹੈ ਅਤੇ ਜਿਸ ਵੀ ਵਿਅਕਤੀ ਨੇ ਅੰਮ੍ਰਿਤ ਛੱਕਿਆ ਹੈ, ਉਨ੍ਹਾਂ ਲਈ ਕਿਰਪਾਨ ਪਹਿਨਣਾ ਲਾਜ਼ਮੀ ਹੈ। ਇਸ ਲਈ ਕਿਰਪਾਨ ਪਹਿਨ ਕੇ ਡਿਊਟੀ ਨਾਂਅ ਕਰਨ ਸੰਬੰਧੀ ਜਾਰੀ ਫਰਮਾਨ ਨੂੰ ਕੇਂਦਰ ਸਰਕਾਰ ਦੁਆਰਾ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ ।

Leave a Comment

Your email address will not be published. Required fields are marked *

Scroll to Top