ਹਿਮਾਚਲ ਪ੍ਰਦੇਸ਼ ਸਰਕਾਰ ਔਰਤਾਂ ਨੂੰ ਹਰ ਮਹੀਨੇ ਦੇ ਰਹੀ ਹੈ ਇੰਦਰਾ ਗਾਂਧੀ ਪਿਆਰੀ ਬਹਿਨ ਸੁਖ ਸਨਮਾਨ ਨਿਧੀ ਤਹਿਤ 1500 ਰੁਪਏ
ਹਿਮਾਚਲ ਪ੍ਰਦੇਸ : ਹਿਮਾਚਲ ਪ੍ਰਦੇਸ਼ ਸਰਕਾਰ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਦੇ ਰਹੀ ਹੈ। ਇਹ 1500 ਰੁਪਏ ਇੰਦਰਾ ਗਾਂਧੀ ਪਿਆਰੀ ਬਹਿਨ ਸੁਖ ਸਨਮਾਨ ਨਿਧੀ ਤਹਿਤ ਔਰਤਾਂ ਨੂੰ ਦਿੱਤੇ ਜਾ ਰਹੇ ਹਨ। ਦੱਸ ਦੇਈਏ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਦਿੱਤੀ ਸੀ।ਇਸ ਗਰੰਟੀ ਤਹਿਤ ਔਰਤਾਂ ਨੂੰ ਇਹ ਮਾਣ ਭੱਤਾ ਦਿੱਤਾ ਜਾ ਰਿਹਾ ਹੈ।