Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 02 Nov 2026 | 3:37 pm

+91 90915 01313 , +91 90916 01313

punjabbanni@gmail.com
punjabbani@yahoo.com

ਅਕਤੂਬਰ ਮਹੀਨੇ ਪੰਜਾਬ ਦੀ ਕੁੱਲ ਜੀ.ਐੱਸ.ਟੀ. ਪ੍ਰਾਪਤੀ 14% ਦੇ ਵਾਧੇ ਨਾਲ 2,716.60 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਅਕਤੂਬਰ ਮਹੀਨੇ ਪੰਜਾਬ ਦੀ ਕੁੱਲ ਜੀ.ਐੱਸ.ਟੀ. ਪ੍ਰਾਪਤੀ 14% ਦੇ ਵਾਧੇ ਨਾਲ 2,716.60 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਨਵੰਬਰ 2026 : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਨੇ ਅਕਤੂਬਰ 2026 ਦੌਰਾਨ ਸਟੇਟ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਐੱਸ.ਜੀ.ਐੱਸ.ਟੀ.) ਦੀ ਨਕਦ ਪ੍ਰਾਪਤੀ ਵਿੱਚ 28.29 ਫ਼ੀਸਦੀ ਦਾ ਬੇਮਿਸਾਲ ਵਾਧਾ ਦਰਜ ਕੀਤਾ ਹੈ, ਜਦਕਿ ਕੌਮੀ ਪੱਧਰ ‘ਤੇ ਐੱਸ.ਜੀ.ਐੱਸ.ਟੀ. ਪ੍ਰਾਪਤੀ ਵਿੱਚ ਲਗਭਗ 14 ਫ਼ੀਸਦੀ ਦਾ ਵਾਧਾ ਰਿਹਾ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਮਾਲੀਆ ਇਕੱਠਾ ਕਰਨ ਦੇ ਯਤਨਾਂ ਨੂੰ ਮਜ਼ਬੂਤ ਕਰਨ, ਕਰ ਪਾਲਣਾ ਵਿੱਚ ਸੁਧਾਰ ਲਿਆਉਣ ਅਤੇ ਕਰ ਚੋਰੀ ਰੋਕਣ ਲਈ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦੀ ਹੈ।

ਕਰ ਪ੍ਰਾਪਤੀ ਦੇ ਤਾਜ਼ਾ ਅੰਕੜਿਆਂ ਦਾ ਖ਼ੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਅਕਤੂਬਰ 2025 ਦੇ 803.07 ਕਰੋੜ ਰੁਪਏ ਤੋਂ ਵਧ ਕੇ ਅਕਤੂਬਰ 2026 ਵਿੱਚ 1,030.29 ਕਰੋੜ ਰੁਪਏ ਹੋ ਗਿਆ ਹੈ, ਜਿਸ ਨਾਲ 227.22 ਕਰੋੜ ਰੁਪਏ ਦੀ ਵਾਧੂ ਪ੍ਰਾਪਤੀ ਅਤੇ 28.29 ਫ਼ੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ।”

ਇਸ ਪ੍ਰਾਪਤੀ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ, “ਅਪ੍ਰੈਲ ਮਹੀਨੇ ਵਿੱਚ ਲਗਭਗ 1,182 ਕਰੋੜ ਰੁਪਏ ਦੀ ਪ੍ਰਾਪਤੀ ਤੋਂ ਬਾਅਦ, ਪੰਜਾਬ ਨੇ ਸਾਲ 2026 ਦੌਰਾਨ ਦੂਜੀ ਵਾਰ 1,000 ਕਰੋੜ ਰੁਪਏ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਦੇ ਮੀਲ ਪੱਥਰ ਨੂੰ ਪਾਰ ਕੀਤਾ ਹੈ।” ਉਨ੍ਹਾਂ ਕਿਹਾ ਕਿ 2017 ਵਿੱਚ ਜੀ.ਐੱਸ.ਟੀ. ਲਾਗੂ ਹੋਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਨੇ ਅਕਤੂਬਰ ਮਹੀਨੇ ਦੌਰਾਨ 1,000 ਕਰੋੜ ਰੁਪਏ ਤੋਂ ਵੱਧ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਹਾਸਲ ਕੀਤੀ ਹੈ।

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਅਕਤੂਬਰ 2026 ਦੌਰਾਨ ਪੰਜਾਬ ਦੀ ਕੁੱਲ ਜੀ.ਐੱਸ.ਟੀ. ਪ੍ਰਾਪਤੀ 2,716.60 ਕਰੋੜ ਰੁਪਏ ਤੱਕ ਪਹੁੰਚ ਗਈ, ਜਦਕਿ ਅਕਤੂਬਰ 2025 ਦੌਰਾਨ ਇਹ 2,393.22 ਕਰੋੜ ਰੁਪਏ ਸੀ, ਜਿਸ ਵਿੱਚ 323.38 ਕਰੋੜ ਦਾ ਵਾਧਾ ਅਤੇ ਲਗਭਗ 14 ਫ਼ੀਸਦੀ ਦੀ ਵਾਧਾ ਦਰ ਦਰਜ ਕੀਤੀ ਗਈ।

ਮੌਜੂਦਾ ਵਿੱਤੀ ਵਰ੍ਹੇ ਦੌਰਾਨ ਕੌਮੀ ਰੁਝਾਨ ਦੇ ਮੁਕਾਬਲੇ ਪੰਜਾਬ ਦੀ ਮਜ਼ਬੂਤ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਚੀਮਾ ਨੇ ਕਿਹਾ, “ਸੂਬੇ ਦੇ ਕੁੱਲ ਸੰਚਤ ਜੀ.ਐੱਸ.ਟੀ. ਮਾਲੀਏ ਵਿੱਚ ਅਪ੍ਰੈਲ-ਅਕਤੂਬਰ 2026 ਦੌਰਾਨ 16.39 ਫ਼ੀਸਦੀ ਦਾ ਵਾਧਾ ਦਰਜ ਹੋਇਆ ਹੈ, ਜਦਕਿ ਇਸੇ ਅਰਸੇ ਦੌਰਾਨ ਕੌਮੀ ਪੱਧਰ ‘ਤੇ ਕੁੱਲ ਜੀ.ਐੱਸ.ਟੀ. ਵਾਧਾ ਲਗਭਗ 15 ਫ਼ੀਸਦੀ ਰਿਹਾ।” ਉਨ੍ਹਾਂ ਕਿਹਾ ਕਿ ਪੰਜਾਬ ਦਾ ਲਗਾਤਾਰ ਵੱਧ ਰਿਹਾ ਮਾਲੀਆ ਬਿਹਤਰ ਨਿਗਰਾਨੀ, ਤਕਨਾਲੋਜੀ-ਅਧਾਰਿਤ ਪੜਤਾਲ ਅਤੇ ਮਜ਼ਬੂਤ ਪ੍ਰਸ਼ਾਸਨ ਦੀ ਕਾਰਜਕੁਸ਼ਲਤਾ ਦਾ ਪ੍ਰਤੱਖ ਪ੍ਰਮਾਣ ਹੈ।

ਸੰਚਤ ਕਾਰਗੁਜ਼ਾਰੀ ਦੇ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਅਪ੍ਰੈਲ-ਅਕਤੂਬਰ 2026 ਦੌਰਾਨ ਪੰਜਾਬ ਦੀ ਕੁੱਲ ਜੀ.ਐੱਸ.ਟੀ. ਪ੍ਰਾਪਤੀ 18,047.68 ਕਰੋੜ ਰੁਪਏ ਤੱਕ ਪਹੁੰਚ ਗਿਆ, ਜਦਕਿ ਪਿਛਲੇ ਵਿੱਤੀ ਸਾਲ ਦੇ ਇਸੇ ਅਰਸੇ ਦੌਰਾਨ ਇਹ 15,505.66 ਕਰੋੜ ਰੁਪਏ ਸੀ, ਜਿਸ ਨਾਲ 2,542.02 ਕਰੋੜ ਰੁਪਏ ਦੀ ਵਾਧੂ ਪ੍ਰਾਪਤੀ ਦਰਜ ਕੀਤੀ ਗਈ।

ਵੈਟ ਅਤੇ ਸੀ.ਐੱਸ.ਟੀ. ਅਧੀਨ ਸ਼ਾਨਦਾਰ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਖ਼ੁਲਾਸਾ ਕੀਤਾ ਕਿ ਅਕਤੂਬਰ 2026 ਦੌਰਾਨ ਇਹਨਾਂ ਦੋਹਾਂ ਟੈਕਸ ਮੱਦਾਂ ਅਧੀਨ ਸਾਂਝਾ ਸੰਗ੍ਰਹਿ 23.76 ਫ਼ੀਸਦੀ ਵਧ ਕੇ 763.49 ਕਰੋੜ ਰੁਪਏ ਹੋ ਗਿਆ, ਜੋ ਅਕਤੂਬਰ 2025 ਦੌਰਾਨ 616.93 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਇਹ 146.56 ਕਰੋੜ ਰੁਪਏ ਦੇ ਵਾਧੂ ਮਾਲੀਏ ਨੂੰ ਦਰਸਾਉਂਦਾ ਹੈ।

Scroll to Top