ਅਕਾਲੀ ਦਲ ਹੀ ਪੰਜਾਬ ਦੀ ਅਸਲ ਪਾਰਟੀ : ਸੁਖਬੀਰ ਬਾਦਲ

ਅਕਾਲੀ ਦਲ ਹੀ ਪੰਜਾਬ ਦੀ ਅਸਲ ਪਾਰਟੀ : ਸੁਖਬੀਰ ਬਾਦਲ
ਫਰੀਦਕੋਟ, 19 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਪੁੱਜੀ ‘ਪੰਜਾਬ ਬਚਾਓ ਯਾਤਰਾ’ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਅਸਲ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੋਰ ਸਿਆਸੀ ਤਜਰਬੇ ਨਹੀਂ ਕਰਨੇ ਚਾਹੀਦੇ ਅਤੇ ਅਕਾਲੀ ਦਲ ਉੱਪਰ ਹੀ ਭਰੋਸਾ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਜਾਇਆ ਜਾ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਾ ਤਸਕਰੀ, ਗੈਂਗਸਟਰਵਾਦ ਅਤੇ ਅਪਰਾਧਿਕ ਘਟਨਾਵਾਂ ਵਿੱਚ ਵੱਡੀ ਪੱਧਰ ’ਤੇ ਵਾਧਾ ਹੋਇਆ ਹੈ, ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 10 ਸਾਲਾਂ ਵਿੱਚ ਅਤੇ ਭਗਵੰਤ ਮਾਨ ਨੇ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਦੇ ਭਲੇ ਲਈ ਕੁਝ ਨਹੀਂ ਕੀਤਾ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਤਰੱਕੀ ਲਈ ਹਰ ਕੁਰਬਾਨੀ ਦਿੱਤੀ ਹੈ। ਇਸ ਯਾਤਰਾ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਸੂਬਾ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਫਰੀਦਕੋਟ ਵਿੱਚ ‘ਪੰਜਾਬ ਬਚਾਓ ਯਾਤਰਾ’ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰੇਗਾ। 

Leave a Comment

Your email address will not be published. Required fields are marked *

Scroll to Top