Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 12:17 pm

+91 90915 01313 , +91 90916 01313

punjabbanni@gmail.com
punjabbani@yahoo.com

ਅਕਾਲ ਤਖਤ ਸਾਹਿਬ ਭਾਜਪਾ ਦੀ ਸਿੱਖ ਲੀਡਰਸਿ਼ਪ ਨੂੰ ਕਰੇ ਤਲਬ : ਬਲਵੰਤ ਰਾਜੋਆਣਾ

ਅਕਾਲ ਤਖਤ ਸਾਹਿਬ ਭਾਜਪਾ ਦੀ ਸਿੱਖ ਲੀਡਰਸਿ਼ਪ ਨੂੰ ਕਰੇ ਤਲਬ : ਬਲਵੰਤ ਰਾਜੋਆਣਾ

ਅੰਮ੍ਰਿਤਸਰ, 22 ਜੁਲਾਈ 2026 : ਆਪਣੀ ਫਾਂਸੀ ਦੀ ਸਜਾ ਦੇ ਮਾਮਲੇ ਨੂੰ ਲੈ ਕੇ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਕ ਪੱਤਰ ਭੇਜ ਭਾਜਪਾ ਦੀ ਸਿੱਖ ਲੀਡਰਸਿ਼ਪ ਨੂੰ ਤਲਬ ਕਰਨ ਦੀ ਮੰਗ ਕੀਤੀ ਹੈ।

ਜਾਣਕਾਰੀ ਅਨੁਸਾਰ ਉਨ੍ਹਾਂ ਆਪਣੇ ਪੱਤਰ ਵਿੱਚ ਜੇਲ੍ਹ ਵਿੱਚ ਬਿਤਾਏ ਸਮੇਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਰਹਿੰਦਿਆਂ 31 ਸਾਲ ਹੋ ਚੁੱਕੇ ਹਨ, ਜਦਕਿ 31 ਜੁਲਾਈ ਨੂੰ ਫਾਂਸੀ ਦੀ ਕੋਠੜੀ ਵਿੱਚ ਉਨ੍ਹਾਂ ਦੇ 19 ਸਾਲ ਪੂਰੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਚੱਲ ਰਹੀ ਇਸ ਸਥਿਤੀ ਤੋਂ ਨਿਜਾਤ ਚਾਹੁੰਦੇ ਹਨ ਅਤੇ ਇਸ ਮਾਮਲੇ ਨੂੰ ਹੋਰ ਲਟਕਾਉਣ ਦੀ ਬਜਾਏ ਸਪੱਸ਼ਟ ਫੈਸਲਾ ਲਿਆ ਜਾਣਾ ਚਾਹੀਦਾ ਹੈ।

ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਦੇ ਪ੍ਰਮੁੱਖ ਸਿੱਖ ਆਗੂਆਂ ਨੂੰ ਤਲਬ ਕਰਕੇ ਉਨ੍ਹਾਂ ਤੋਂ ਇਹ ਸਪੱਸ਼ਟੀਕਰਨ ਲਿਆ ਜਾਵੇ ਕਿ ਜਿਸ ਮਾਮਲੇ ’ਤੇ ਕਥਿਤ ਤੌਰ ’ਤੇ ਛੇ ਮਹੀਨਿਆਂ ਵਿੱਚ ਫੈਸਲਾ ਹੋਣਾ ਚਾਹੀਦਾ ਸੀ, ਉਸ ’ਤੇ 15 ਸਾਲ ਬੀਤਣ ਦੇ ਬਾਵਜੂਦ ਅਜੇ ਤੱਕ ਕੋਈ ਫੈਸਲਾ ਕਿਉਂ ਨਹੀਂ ਹੋਇਆ।

Scroll to Top