Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 31 Aug 2026 | 8:57 pm

+91 90915 01313 , +91 90916 01313

punjabbanni@gmail.com
punjabbani@yahoo.com

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 31 ਅਗਸਤ : ਅਗਾਂਹਵਧੂ ਕਿਸਾਨ, ਪੰਜਾਬੀ ਲੇਖਕ ਅਤੇ ਲਿਖਾਰੀ ਸਭਾ ਜਗਤਪੁਰ ਦੇ ਬਾਨੀ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਡੂੰਘੇ ਦੁੱਖ ਅਤੇ ਗਹਿਰੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ ਹੈ। ਸਭਾ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ, ਸਨੇਹੀਆਂ ਅਤੇ ਸਾਹਿਤਕ ਸਾਥੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਇੱਥੋਂ ਜਾਰੀ ਬਿਆਨ ਵਿੱਚ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਸ. ਮਹਿੰਦਰ ਸਿੰਘ ਦੁਸਾਂਝ ਦਾ ਵਿਛੋੜਾ ਪੰਜਾਬੀ ਸਾਹਿਤ, ਕਿਸਾਨੀ ਅਤੇ ਪੇਂਡੂ ਸਮਾਜ ਲਈ ਇੱਕ ਵੱਡਾ ਘਾਟਾ ਹੈ। ਉਹ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਵੀ ਰਹੇ ਅਤੇ ਸਾਹਿਤਕ ਸਰਗਰਮੀਆਂ ਨੂੰ ਪਿੰਡਾਂ ਤੱਕ ਲਿਜਾਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ।

ਸ. ਦੁਸਾਂਝ ਨੇ ‘ਦਿਸ਼ਾ’, ‘ਕਿਰਤ ਨਾਲ ਜੁੜੇ ਰਿਸ਼ਤੇ’, ‘ਰੌਸ਼ਨੀ ਦੀ ਭਾਲ’ ਅਤੇ ‘ਯਾਦਾਂ ਪਾਕਿਸਤਾਨ ਦੀਆਂ’ ਵਰਗੀਆਂ ਰਚਨਾਵਾਂ ਰਾਹੀਂ ਪੰਜਾਬੀ ਸਾਹਿਤ ਨੂੰ ਆਪਣੀ ਸਿਰਜਣਾਤਮਕ ਦੇਣ ਦਿੱਤੀ। ਉਨ੍ਹਾਂ ਨੇ ਲਿਖਾਰੀ ਸਭਾ ਜਗਤਪੁਰ ਦੀ ਸਥਾਪਨਾ ਕਰਕੇ ਪੇਂਡੂ ਸਾਹਿਤਕ ਲਾਇਬ੍ਰੇਰੀਆਂ, ਸਾਹਿਤ ਸਭਾਵਾਂ ਅਤੇ ਪਾਠਕ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ।

ਕੇਂਦਰੀ ਸਭਾ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਵਿੱਚ ਨਵੀਆਂ ਪਿਰਤਾਂ ਪਾਉਣ, ਪੇਂਡੂ ਵਿਕਾਸ, ਵਾਤਾਵਰਨ ਅਤੇ ਸਮਾਜ ਸੇਵਾ ਨਾਲ ਜੁੜਿਆ ਉਨ੍ਹਾਂ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਬਣਿਆ ਰਹੇਗਾ। ਕੇਂਦਰੀ ਪੰਜਾਬੀ ਲੇਖਕ ਸਭਾ ਸ. ਮਹਿੰਦਰ ਸਿੰਘ ਦੁਸਾਂਝ ਦੀ ਯਾਦ ਨੂੰ ਸਤਿਕਾਰ ਸਹਿਤ ਨਮਨ ਕਰਦੀ ਹੈ।

Scroll to Top