ਅੰਮ੍ਰਿਤਸਰ, 30 ਅਪ੍ਰੈਲ 2026 : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ-ਅਦਾਲਤ ਵਿੱਚ ਪੇਸ਼ ਕੀਤਾ ਗਿਆ , ਜਿਸ ਉਪਰ ਬਚਾਅ ਪੱਖ ਦੇ ਵਕੀਲਾਂ ਨੇ ਵੀ ਪੱਖ ਰਖਿਆ ਹੈ।
ਜਾਣਕਾਰੀ ਅਨੁਸਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ-ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਹ ਪੇਸ਼ੀ ਜੁਡੀਸ਼ੀਅਲ ਮੈਜਿਸਟ੍ਰੇਟ ਸਾਹਮਣੇ ਹੋਈ, ਜਿੱਥੇ ਮਾਮਲੇ ਦੀ ਅਗਲੀ ਕਾਰਵਾਈ ਲਈ 2 ਮਈ ਦੀ ਤਾਰੀਖ ਨਿਰਧਾਰਤ ਕੀਤੀ ਗਈ ਹੈ।
ਇਸ ਦੌਰਾਨ ਬਚਾਅ ਪੱਖ ਦੇ ਵਕੀਲ ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਅਜਨਾਲਾ ਥਾਣਾ ਹਿੰਸਾ ਮਾਮਲੇ ਵਿੱਚ ਪੁਲਿਸ ਵੱਲੋਂ ਚਲਾਨ ਅਦਾਲਤ ਵਿੱਚ ਦਾਖਲ ਕੀਤਾ ਗਿਆ ਹੈ। ਇਸ ‘ਤੇ ਪ੍ਰਾਰੰਭਿਕ ਕਾਰਵਾਈ ਤੋਂ ਬਾਅਦ ਅਦਾਲਤ ਨੇ ਕੇਸ ਨੂੰ ਸੈਸ਼ਨ ਅਦਾਲਤ, ਅੰਮ੍ਰਿਤਸਰ ਭੇਜਣ ਦਾ ਫੈਸਲਾ ਕੀਤਾ ਹੈ। ਵਕੀਲ ਮੁਤਾਬਕ, ਇਸ ਮਾਮਲੇ ਨਾਲ ਜੁੜੀਆਂ ਕੁੱਝ ਹੋਰ ਕਾਰਵਾਈਆਂ ਪਹਿਲਾਂ ਤੋਂ ਹੀ ਸੈਸ਼ਨ ਅਦਾਲਤ ਵਿੱਚ ਚੱਲ ਰਹੀਆਂ ਹਨ, ਜਿਨ੍ਹਾਂ ਨੂੰ ਹੁਣ ਇਕੱਠੇ ਸੁਣਿਆ ਜਾਵੇਗਾ, ਜਿਸ ਲਈ ਤਿਆਰੀਆਂ ਤੇਜ ਕਰ ਦਿਤੀਆਂ ਗਈਆਂ ਹਨ।