Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 01 Nov 2026 | 11:44 pm

+91 90915 01313 , +91 90916 01313

punjabbanni@gmail.com
punjabbani@yahoo.com

 ਅਜੀਤ ਨਗਰ ਮੇਨ ਰੋਡ ਦਾ ਨਿਰਮਾਣ ਸ਼ੁਰੂ, ਮੇਅਰ ਵੱਲੋਂ ਵਿਕਾਸ ਕਾਰਜਾਂ ਨੂੰ ਮਿਲੀ ਰਫਤਾਰ

 ਅਜੀਤ ਨਗਰ ਮੇਨ ਰੋਡ ਦਾ ਨਿਰਮਾਣ ਸ਼ੁਰੂ, ਮੇਅਰ ਵੱਲੋਂ ਵਿਕਾਸ ਕਾਰਜਾਂ ਨੂੰ ਮਿਲੀ ਰਫਤਾਰ

ਪਟਿਆਲਾ, 10 ਨਵੰਬਰ  — ਸ਼ਹਿਰ ਦੀ ਖਰਾਬ ਸੜਕਾਂ ਅਤੇ ਰੋਜ਼ਾਨਾ ਵਧ ਰਹੇ ਟ੍ਰੈਫ਼ਿਕ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ, ਨਗਰ ਨਿਗਮ ਪਟਿਆਲਾ ਵੱਲੋਂ ਅਜੀਤ ਨਗਰ ਇਲਾਕ਼ੇ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਲੰਬੇ ਸਮੇਂ ਤੋਂ ਬਕਾਇਆ ਪਈ ਮੇਨ ਰੋਡ ਦੇ ਨਿਰਮਾਣ ਦਾ ਕੰਮ ਅੱਜ ਸ਼ੁਰੂ ਕਰਵਾ ਦਿੱਤਾ ਗਿਆ। ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਨੇ ਸਾਈਟ ’ਤੇ ਪਹੁੰਚ ਕੇ ਸੜਕ ਨਿਰਮਾਣ ਦਾ ਸ਼ੁਭ ਅਰੰਭ ਕਰਵਾਇਆ। ਇਸ ਮੌਕੇ ਵਾਰਡ ਨੰਬਰ 56 ਕੌਂਸਲਰ ਹਨੀ ਲੁਥਰਾ ਅਤੇ ਇਲਾਕਾ ਨਿਵਾਸੀ  ਵਿਸ਼ੇਸ ਤੌਰ ਤੇ ਮੌਜੂਦ ਸਨ।

ਇਸ ਮੌਕੇ ਗੱਲਬਾਤ ਦੌਰਾਨ ਮੇਅਰ ਅਤੇ ਕਮਿਸ਼ਨਰ ਨੇ ਸਾਂਝੇ ਤੌਰ ਤੇ ਕਿਹਾ ਕਿ ਸ਼ਹਿਰ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਨਿਗਮ ਦੀ ਸਰਵੋਚ ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਦੱਸਿਆ ਕਿ ਅਜੀਤ ਨਗਰ ਦੀ ਮੇਨ ਰੋਡ ਪਿਛਲੇ ਕੁਝ ਮਹੀਨਿਆਂ ਤੋਂ ਖਰਾਬ ਹਾਲਤ ਵਿੱਚ ਸੀ, ਜਿਸ ਕਾਰਨ ਸਥਾਨਕ ਵਸਨੀਕਾਂ ਅਤੇ ਵਪਾਰੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸੜਕ ਦੇ ਟੁੱਟੇ ਹਿੱਸਿਆਂ ਕਾਰਨ ਟ੍ਰੈਫ਼ਿਕ ਜਾਮ, ਧੂੜ, ਪਾਣੀ ਖੜ੍ਹਾ ਹੋਣਾ ਅਤੇ ਦਿਨ–ਚੜ੍ਹੇ ਹਾਦਸਿਆਂ ਦੇ ਵੀ ਖ਼ਤਰੇ ਵਧ ਗਏ ਸਨ।

ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਤਹਿ ਕੀਤੇ ਨਿਯਮਾਂ ਅਤੇ ਗੁਣਵੱਤਾ ਮਾਪਦੰਡਾਂ ਅਧੀਨ ਕੀਤਾ ਜਾਵੇਗਾ। ਉਨ੍ਹਾਂ ਨੇ ਇੰਜੀਨੀਅਰਿੰਗ ਵਿਭਾਗ ਨੂੰ ਖਾਸ ਤੌਰ ’ਤੇ ਹੁਕਮ ਦਿੱਤੇ ਕਿ ਸਮੱਗਰੀ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਾ ਕੀਤਾ ਜਾਵੇ। ਇਸਦੇ ਨਾਲ ਹੀ ਸੀਵਰੇਜ, ਪਾਣੀ ਨਿਕਾਸ ਪ੍ਰਣਾਲੀ ਅਤੇ ਸੜਕ ਦੇ ਦੋਨੋਂ ਪਾਸਿਆਂ ਵਾਲੀਆਂ ਗਲੀਆਂ ਦੀ ਵੀ ਮੁਰੰਮਤ ਦੀ ਤਿਆਰੀ ਕੀਤੀ ਜਾਵੇਗੀ, ਤਾਂ ਜੋ ਭਵਿੱਖ ਵਿੱਚ ਮੀਂਹ ਦੇ ਸਮੇਂ ਪਾਣੀ ਖੜ੍ਹੇ ਹੋਣ ਦੀ ਸਮੱਸਿਆ ਨਾ ਬਣੇ।

ਇਸ ਮੌਕੇ ਸਥਾਨਕ ਵਸਨੀਕਾਂ ਅਤੇ ਦੁਕਾਨਦਾਰਾਂ ਨੇ ਮੇਅਰ ਅਤੇ ਕਮਿਸ਼ਨਰ ਦਾ ਸਵਾਗਤ ਕੀਤਾ ਅਤੇ ਇਸ ਕਦਮ ਦੀ ਸਰਾਹਨਾ ਕੀਤੀ। ਲੋਕਾਂ ਨੇ ਕਿਹਾ ਕਿ ਖਰਾਬ ਸੜਕ ਕਾਰਨ ਉਹਨਾਂ ਨੂੰ ਬੱਚਿਆਂ ਨੂੰ ਸਕੂਲ ਲੈ ਕੇ ਜਾਣ, ਰੋਜ਼ਾਨਾ ਸਫ਼ਰ ਅਤੇ ਐਂਬੂਲੈਂਸ ਆਵਾਜਾਈ ਵਿੱਚ ਬਹੁਤ ਸਮੱਸਿਆ ਆ ਰਹੀ ਸੀ।

ਮੇਅਰ ਨੇ ਸਖ਼ਤ ਰੁੱਖ ਅਖ਼ਤਿਆਰ ਕਰਦਿਆਂ ਕਿਹਾ ਕਿ ਕੰਮ ਸਮੇਂ ਸਿਰ ਅਤੇ ਬਿਨਾਂ ਦੇਰੀ ਦੇ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨਿਗਰਾਨੀ ਟੀਮ ਨੂੰ ਨਿਯਮਿਤ ਰਿਪੋਰਟ ਪੇਸ਼ ਕਰਨ ਦੇ ਹੁਕਮ ਵੀ ਜਾਰੀ ਕੀਤੇ।

ਅੰਤ ਵਿੱਚ, ਉਪਰੋਕਤ ਦੋਹਾਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਜਿੱਥੇ–ਜਿੱਥੇ ਵੀ ਲੋਕ ਸਮੱਸਿਆ ਦਰਸਾਉਣਗੇ, ਉੱਥੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਨਗਰ ਨਿਗਮ ਦਾ ਉਦੇਸ਼ ਹੈ ਕਿ ਪਟਿਆਲਾ ਨੂੰ ਸਾਫ, ਸੁਰੱਖਿਅਤ ਅਤੇ ਸੁਵਿਧਾਜਨਕ ਸ਼ਹਿਰ ਬਣਾਇਆ ਜਾਵੇ।

Scroll to Top