Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 11:37 am

+91 90915 01313 , +91 90916 01313

punjabbanni@gmail.com
punjabbani@yahoo.com

ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਗੈਂਗਸਟਰਾਂ ਨੇ ਫਿਰੌਤੀ ਲਈ ਦਿੱਤੀ ਧਮਕੀ

ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਗੈਂਗਸਟਰਾਂ ਨੇ ਫਿਰੌਤੀ ਲਈ ਦਿੱਤੀ ਧਮਕੀ

ਚੰਡੀਗੜ੍ਹ, 14 ਫਰਵਰੀ : ਪੰਜਾਬੀ ਫ਼ਿਲਮ ਉਦਯੋਗ ਅਤੇ ਰਿਆਲਿਟੀ ਸ਼ੋਅ ਬਿਗ ਬਾਸ ਨਾਲ ਪ੍ਰਸਿੱਧ ਅਦਾਕਾਰਾ ਹਿਮਾਂਸ਼ੀ ਖੁਰਾਣਾਂ ਨੂੰ ਕੁੱਝ ਗੈਗਸਟਰਾਂ ਵਲੋ ਜਾਨੋ ਮਾਰਨ ਦੀਆਂ ਤੇ ਫਿਰੌਤੀ ਦੀਆਂ ਧਮਕੀਆਂ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਿਸ ਕਾਰਨ ਪੁਲਸ ਵਲੋ ਜਾਂਚ ਪੜਤਾਲ ਤੇਜ ਕਰ ਦਿਤੀ ਗਈ ਹੈ।

ਜਾਣਕਾਰੀ ਅਨੁਸਾਰ ਅਦਾਕਾਰਾ ਨੂੰ ਗੈਂਗਸਟਰਾਂ ਵੱਲੋਂ ਫਿਰੌਤੀ ਦੀ ਮੰਗ ਕਰਦਿਆਂ ਧਮਕਾਇਆ ਗਿਆ ਹੈ। ਹਿਮਾਂਸ਼ੀ ਨੂੰ ਇੱਕ ਅਣਪਛਾਤੇ ਨੰਬਰ ਤੋਂ ਫੋਨ ਕਾਲ ਆਈ, ਜਿਸ ਵਿੱਚ ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਗੈਂਗਸਟਰ ਦੱਸਦਿਆਂ 10 ਕਰੋੜ ਰੁਪਏ ਦੀ ਮੰਗ ਕੀਤੀ। ਪੈਸੇ ਨਾ ਦੇਣ ਦੀ ਸੂਰਤ ਵਿੱਚ ਗੰਭੀਰ ਨਤੀਜੇ ਭੁਗਤਣ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ।

ਇਸ ਘਟਨਾ ਤੋਂ ਬਾਅਦ ਅਦਾਕਾਰਾ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਚਿੰਤਾ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ। ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਲ ਕਰਨ ਵਾਲਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਇਸ ਸਬੰਧੀ ਅਦਾਕਾਰਾ ਜਾਂ ਉਨ੍ਹਾਂ ਦੀ ਟੀਮ ਵੱਲੋਂ ਕੋਈ ਸਰਕਾਰੀ ਬਿਆਨ ਸਾਹਮਣੇ ਨਹੀਂ ਆਇਆ ਪਰ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਅਧਿਕਾਰੀਆਂ ਵਲੋ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Scroll to Top