ਅਦਾਲਤ ਵਿਚ ਪਹੁੰਚ ਕਰਨ ਵਾਲੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਤੇ ਹਾਈਕੋਰਟ ਲਗਾਈ ਵੱਡੀ ਰੋਕ

ਅਦਾਲਤ ਵਿਚ ਪਹੁੰਚ ਕਰਨ ਵਾਲੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਤੇ ਹਾਈਕੋਰਟ ਲਗਾਈ ਵੱਡੀ ਰੋਕ
ਚੰਡੀਗੜ੍ਹ : ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਰਵੱਈਆ ਅਖਤਿਆਰ ਕਰਦਿਆਂ ਅਦਾਲਤ ਤੱਕ ਪਹੁੰਚ ਕਰ ਵਾਲੀਆਂ ਥਾਵਾਂ ਉਤੇ ਲਾਈ ਗਈ ਹੈ। ਅਜਿਹੀਆਂ 300 ਦੇ ਕਰੀਬ ਪੰਚਾਇਤਾਂ ਦੱਸੀਆਂ ਜਾ ਰਹੀਆਂ ਹਨ । ਦੱਸਣਯੋਗ ਹੈ ਕਿ ਹਾਈਕੋਰਟ ਨੇ ਸਰਕਾਰ ਤੋਂ 1 ਘੰਟੇ ਅੰਦਰ ਜਾਣਕਾਰੀ ਮੰਗੀ ਸੀ। ਹਾਈਕੋਰਟ ਨੇ ਪੁੱਛਿਆ ਸੀ ਕਿ ਸੂਬਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਹੋਈ। ਕੀ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ ਅਤੇ ਸਰਕਾਰ ਹੋਰ ਸਹੀ ਤਰੀਕੇ ਨਾਲ ਚੋਣ ਕਰਵਾਉਣ ਲਈ ਤਿਆਰ ਹੈ। ਨਹੀਂ ਤਾਂ ਹਾਈਕੋਰਟ ਕੋਈ ਆਦੇਸ਼ ਜਾਰੀ ਕਰੇਗਾ । ਹੁਣ ਹਾਈਕੋਰਟ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ । ਹਾਈਕੋਰਟ ਨੇ ਚੋਣਾਂ ਉਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਰੋਕ ਉਨ੍ਹਾਂ ਪਿੰਡਾਂ ਵਿਚ ਲਾਈ ਗਈ ਹੈ, ਜਿਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ ਸੀ ।

Leave a Comment

Your email address will not be published. Required fields are marked *

Scroll to Top