ਅਧਿਆਪਕਾਂ ਤੇ ਨਾਨ ਟੀਚਿੰਗ ਸਟਾਫ਼ ਦੀਆਂ ਤਨਖਾਹਾਂ `ਚ ਪੰਜਾਬ ਸਰਕਾਰ ਨੇ ਕੀਤਾ ਵਾਧਾ
ਚੰਡੀਗੜ੍ਹ, 28 ਜੂਨ : ਅਧਿਆਪਕਾਂ ਤੇ ਨਾਨ ਟੀਚਿੰਗ ਸਟਾਫ਼ ਦੀਆਂ ਤਨਖਾਹਾਂ `ਚ ਵਾਧਾ ਕਰਕੇ ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਸਰਕਾਰ ਨੇ ਸਕੂਲਾਂ ਵਿਚ ਏਡਿਡ ਅਸਾਮੀਆਂ ‘ਤੇ ਤਾਇਨਾਤ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਅਤੇ ਸੇਵਾਮੁਕਤ ਮੁਲਾਜ਼ਮਾਂ ਨੂੰ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰ ਦਿੱਤੀਆਂ ਹਨ। ਕਮਿਸ਼ਨ ਵੱਲੋਂ ਸਿਫ਼ਾਰਸ਼ ਕੀਤੇ ਸੋਧੇ ਹੋਏ ਤਨਖ਼ਾਹ ਸਕੇਲਾਂ ਨੂੰ ਪੰਜਾਬ ਦੇ ਰਾਜਪਾਲ ਨੇ ਵੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਕਿ 1 ਜੁਲਾਈ 2024 ਤੋਂ ਪ੍ਰਾਪਤ ਹੋਣਗੇ।