ਅਨੰਤਨਾਗ ਵਿਖੇ ਅੱਤਵਾਦੀ ਹਮਲੇ ਵਿਚ ਇਕ ਹੈਡ ਕਾਂਸਟੇਬਲ ਹੋਇਆ ਸ਼ਹੀਦ
ਅਨੰਤਨਾਗ, 22 ਜੁਲਾਈ 2026 : ਅਨੰਤਨਾਗ ਵਿਖੇ ਅੱਜ ਇਕ ਅੱਤਵਾਦੀ ਹਮਲੇ ਦੋਰਾਨ ਇਕ ਹੈਡ ਕਾਂਸਟੇਬਲ ਦੇ ਸ਼ਹੀਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਨੂੰ ਲੈ ਕੇ ਸੈਨਿਕ ਬਲਾਂ ਨੇ ਛਾਣਬੀਣ ਤੇਜ ਕਰ ਦਿਤੀ ਹੈ।
ਜਾਣਕਾਰੀ ਅਨੁਸਾਰ ਅੱਜ ਦੁਪਿਹਰ ਸਮੇ ਅਚਾਨਕ ਅੱਤਵਾਦੀਆਂ ਨੇ ਚੌਕ ਵਿਚ ਆਕੇ ਗੋਲੀਆਂ ਚਲਾਈਆਂ, ਜਿਸ ਕਾਰਨ ਪੁਲਸ ਮੁਲਾਜਮ ਆਸਿਕ ਹਸੈਨ ਸ਼ਹੀਦ ਹੋਗਿਆ। ਇਸ ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਹਮਲਾਵਰਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਵਿੱਚ ਆਉਣ-ਜਾਣ ਵਾਲੇ ਰਸਤਿਆਂ ਦੀ ਵੀ ਨਿਗਰਾਨੀ ਕੀਤੀ ਜਾ ਰਹੀ ਹੈ।
ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਕਸ਼ਮੀਰ ਘਾਟੀ ਵਿੱਚ ਪਿਛਲੇ ਕੁਝ ਸਮੇਂ ਤੋਂ ਅੱਤਵਾਦੀ ਘਟਨਾਵਾਂ ਵਿੱਚ ਕਮੀ ਦੇਖਣ ਨੂੰ ਮਿਲ ਰਹੀ ਸੀ। ਇਸ ਦੇ ਬਾਵਜੂਦ ਸੁਰੱਖਿਆ ਬਲਾਂ ਵੱਲੋਂ ਜੰਮੂ ਡਿਵੀਜ਼ਨ ਦੇ ਜੰਗਲੀ ਅਤੇ ਪਹਾੜੀ ਇਲਾਕਿਆਂ ਵਿੱਚ ਸਰਗਰਮ ਅੱਤਵਾਦੀਆਂ ਦੀ ਭਾਲ ਲਈ ਕਈ ਦਿਨਾਂ ਤੋਂ ਲਗਾਤਾਰ ਤਲਾਸ਼ੀ ਅਤੇ ਅੱਤਵਾਦ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।