Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 8:31 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ‘ਚ ਨੌਜਵਾਨ ਦੀ ਰਹੱਸਮਈ ਮੌਤ, ਪਰਿਵਾਰ ਵੱਲੋਂ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਅਪੀਲ

ਅਮਰੀਕਾ ‘ਚ ਨੌਜਵਾਨ ਦੀ ਰਹੱਸਮਈ ਮੌਤ, ਪਰਿਵਾਰ ਵੱਲੋਂ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਅਪੀਲ

ਲੁਧਿਆਣਾ, 01 ਮਈ 2026 : ਅਮਰੀਕਾ ਵਿਚ ਇਕ ਪੰਜਾਬੀ ਨੌਜਵਾਨ ਦੀ ਭੇਦਭਰੀ ਰਹਸਮਈ ਹਾਲਤ ਵਿਚ ਮੌਤ ਹੋਣ ਕਰਨ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁਟ ਪਿਆ ਹੈ, ਜਿਸ ਕਾਰਨ ਪਰਿਵਾਰ ਨੇ ਸਰਕਾਰ ਕੋਲੋ ਨੌਜਵਾਨ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਅਪੀਲ ਵੀ ਕੀਤੀ ਹੈ।

ਜਾਣਕਾਰੀ ਦੇ ਅਨੁਸਾਰ ਹਲਕਾ ਪਾਇਲ ਦੇ ਨੇੜਲੇ ਪਿੰਡ ਘਣਗਸ ਨਾਲ ਸਬੰਧਤ ਇੱਕ ਨੌਜਵਾਨ ਮਹਿਕ ਸਿੰਘ ਵਜੋਂ ਹੋਈ ਹੈ, ਜੋ ਕਿ ਰੋਜ਼ਗਾਰ ਦੀ ਖ਼ਾਤਰ ਵਿਦੇਸ਼ ਗਿਆ ਹੋਇਆ ਸੀ। ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਮਹਿਕ ਸਿੰਘ 1 ਅਪ੍ਰੈਲ 2024 ਨੂੰ ਅਮਰੀਕਾ ਦੇ ਇੰਡੀਆਨਾ ਸੂਬੇ ਵਿੱਚ ਗਿਆ ਸੀ ਅਤੇ ਉਥੇ ਮਿਹਨਤ ਕਰਕੇ ਆਪਣੇ ਘਰ ਦੀ ਆਰਥਿਕ ਹਾਲਤ ਸੁਧਾਰਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸਦੇ ਪਿਤਾ ਉਦੈ ਸਿੰਘ ਨੇ ਦੱਸਿਆ ਕਿ ਉਹ ਘਰ ਦਾ ਛੋਟਾ ਪੁੱਤ ਸੀ ਅਤੇ ਵਿਦੇਸ਼ ਵਿੱਚ ਵੀ ਵੱਧ ਘੰਟੇ ਕੰਮ ਕਰਕੇ ਪਰਿਵਾਰ ਦੀ ਮਦਦ ਕਰਦਾ ਰਿਹਾ।

ਉਨ੍ਹਾਂ ਨੇ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਸਪਸ਼ਟ ਜਾਣਕਾਰੀ ਨਹੀਂ ਮਿਲੀ, ਜਿਸ ਕਰਕੇ ਪਰਿਵਾਰ ਗੰਭੀਰ ਚਿੰਤਾ ਅਤੇ ਦੁੱਖ ਵਿੱਚ ਹੈ। ਮਹਿਕ ਸਿੰਘ ਅਮਰੀਕਾ ਜਾਣ ਤੋਂ ਪਹਿਲਾਂ ਲੁਧਿਆਣਾ ‘ਚ ਆਈਟੀਆਈ ਡਿਪਲੋਮਾ ਕਰਨ ਤੋਂ ਬਾਅਦ ਨਿੱਜੀ ਨੌਕਰੀ ਕਰਦਾ ਸੀ। ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਦੇਹ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਂਦਾ ਜਾਵੇ ਤਾਂ ਜੋ ਪਰਿਵਾਰ ਅੰਤਿਮ ਸੰਸਕਾਰ ਕਰ ਸਕੇ।

Scroll to Top