Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 6:15 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਨੇ ਐੱਚ-1ਬੀ ਵੀਜ਼ਾ ਲਈ ਨਵਾਂ ਵਾਧਾ ਲਾਗੂ ਕਰਨ ਦੀ ਕੀਤੀ ਤਿਆਰੀ

ਅਮਰੀਕਾ ਨੇ ਐੱਚ-1ਬੀ ਵੀਜ਼ਾ ਲਈ ਨਵਾਂ ਵਾਧਾ ਲਾਗੂ ਕਰਨ ਦੀ ਕੀਤੀ ਤਿਆਰੀ

ਵਾਸ਼ਿੰਗਟਨ, 25 ਅਗਸਤ : ਅਮਰੀਕਾ ਨੇ ਆਪਣੇ ਐੱਚ-1ਬੀ ਵੀਜ਼ਾ ਵਿਚ ਨਵਾਂ ਵਾਧਾ ਲਾਗੂ ਕਰਨਦੀ ਤਿਆਰੀ ਕਰ ਲਈ ਹੈ, ਜਿਸ ਕਾਰਨ ਇਸ ਪ੍ਰਸਤਾਵ ਦੇ ਲਾਗੂ ਹੋਣ ਨਾਲ ਅਮਰੀਕਾ ਵਿੱਚ ਐੱਚ-1ਬੀ ਵੀਜ਼ਾ ਰਾਹੀਂ ਕੰਮ ਕਰਨ ਦੀ ਯੋਜਨਾ ਬਣਾ ਰਹੇ ਵਿਦੇਸ਼ੀ ਪੇਸ਼ੇਵਰਾਂ ਅਤੇ ਉਨ੍ਹਾਂ ਨੂੰ ਸਪਾਂਸਰ ਕਰਨ ਵਾਲੀਆਂ ਕੰਪਨੀਆਂ ’ਤੇ ਵਿੱਤੀ ਬੋਝ ਕਾਫ਼ੀ ਵਧ ਸਕਦਾ ਹੈ।

ਇਹ ਵੀਜਾ ਲੈਣ ਦੀ ਤਿਆਰੀ ਕਰ ਰਹੇ ਵਿਦੇਸ਼ੀ ਪੇਸ਼ੇਵਰਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਹੋਮਲੈਂਡ ਸਕਿਓਰਿਟੀ ਵਿਭਾਗ (DHS) ਨੇ ਐੱਚ-1ਬੀ ਵੀਜ਼ਾ ਕੈਪ ਅਧੀਨ ਆਉਣ ਵਾਲੀਆਂ ਸਾਰੀਆਂ ਅਰਜ਼ੀਆਂ ਲਈ 1,03,265 ਅਮਰੀਕੀ ਡਾਲਰ ਦੀ ਵਾਧੂ ਫੀਸ ਲਾਗੂ ਕਰਨ ਦਾ ਪ੍ਰਸਤਾਵ ਰੱਖਿਆ ਹੈ। ਇਸ ਵਿੱਚ ਉਹ ਬਿਨੈਕਾਰ ਵੀ ਸ਼ਾਮਲ ਹੋਣਗੇ ਜੋ ਉੱਚ ਡਿਗਰੀ ਵਾਲੀ ਛੋਟ ਲਈ ਯੋਗ ਹਨ।

DHS ਦਾ ਇਹ ਪ੍ਰਸਤਾਵ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਇਸ ਤੋਂ ਪਹਿਲਾਂ ਟਰੰਪ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ਾ ਅਰਜ਼ੀਆਂ ’ਤੇ 1,00,000 ਡਾਲਰ ਦੀ ਫੀਸ ਲਗਾਉਣ ਦੀ ਯੋਜਨਾ ਨੂੰ ਲੈ ਕੇ ਕਾਨੂੰਨੀ ਵਿਵਾਦ ਚੱਲ ਰਿਹਾ ਸੀ। ਇੱਕ ਸੰਘੀ ਅਪੀਲ ਅਦਾਲਤ ਨੇ ਜ਼ਿਲ੍ਹਾ ਜੱਜ ਵੱਲੋਂ ਇਸ ਫੀਸ ਦੀ ਯੋਜਨਾ ’ਤੇ ਰੋਕ ਲਗਾਉਣ ਵਾਲੇ ਹੁਕਮ ਨੂੰ ਮੁਅੱਤਲ ਕਰਨ ਦੀ ਅਪੀਲ ਨੂੰ ਰੱਦ ਕਰ ਦਿੱਤਾ ਸੀ।

Scroll to Top