Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:18 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਨੇ ਪਾਕਿਸਤਾਨ ਨਾਲ ਕੀਤੇ ਵੱਡੇ ਸਮਝੌਤੇ

ਅਮਰੀਕਾ ਨੇ ਪਾਕਿਸਤਾਨ ਨਾਲ ਕੀਤੇ ਵੱਡੇ ਸਮਝੌਤੇ

ਦਿਲੀ, 31 ਜੁਲਾਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਪਾਕਿਸਤਾਨ ਨਾਲ ਇਕ ਵੱਡੇ ਸਮਝੌਤੇ ਦਾ ਐਲਾਨ ਕੀਤਾ ਹੈ। ਇਸ ਸਮਝੌਤੇ ਤਹਿਤ ਅਮਰੀਕਾ ਤੇ ਪਾਕਿਸਤਾਨ ਮਿਲ ਕੇ ਪਾਕਿਸਤਾਨ ਦੇ ਵੱਡੇ ਤੇਲ ਭੰਡਾਰਾਂ ਨੂੰ ਵਿਕਸਤ ਕਰਨਗੇ। ਟਰੰਪ ਨੇ ਇਹ ਵੀ ਕਿਹਾ ਕਿ ‘ਸ਼ਾਇਦ ਇਕ ਦਿਨ’ ਪਾਕਿਸਤਾਨ ਭਾਰਤ ਨੂੰ ਤੇਲ ਵੇਚ ਸਕਦਾ ਹੈ।

ਸੋਸਲ ਮੀਡੀਆ ਅਕਾਊਟ ਤੇ ਕੀਤੀ ਪੋਸਟ

ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ਟਰੁਥ ਸੋਸ਼ਲ ’ਤੇ ਇਕ ਪੋਸਟ ਵਿਚ ਕਿਹਾ, ‘‘ਅਸੀਂ ਪਾਕਿਸਤਾਨ ਨਾਲ ਇਕ ਸਮਝੌਤਾ ਕੀਤਾ ਹੈ, ਜਿਸ ਤਹਿਤ ਪਾਕਿਸਤਾਨ ਤੇ ਅਮਰੀਕਾ ਮਿਲ ਕੇ ਉਸ ਦੇ ਤੇਲ ਭੰਡਾਰਾਂ ਨੂੰ ਵਿਕਸਤ ਕਰਨਗੇ।

ਅਸੀਂ ਇਸ ਭਾਈਵਾਲੀ ਲਈ ਇਕ ਤੇਲ ਕੰਪਨੀ ਦੀ ਚੋਣ ਕਰ ਸਕਦੇ ਹਾਂ। ਕੀ ਪਤਾ, ਸ਼ਾਇਦ ਇਕ ਦਿਨ ਉਹ ਭਾਰਤ ਨੂੰ ਤੇਜ ਵੇਚਣਗੇ!’’ ਅਮਰੀਕੀ ਸਦਰ ਦਾ ਇਹ ਬਿਆਨ ਭਾਰਤ ’ਤੇ 1 ਅਗਸਤ ਤੋਂ 25 ਫੀਸਦ ਟੈਕਸ ਤੇ ਵਾਧੂ ਜੁਰਮਾਨਾ ਲਾਉਣ ਦੇ ਐਲਾਨ ਤੋਂ ਬਾਅਦ ਸਾਹਮਣੇ ਆਇਆ ਹੈ, ਜਿਸ ਵਿਚ ਭਾਰਤ ਦੇ ਅਮਰੀਕਾ ਨਾਲ ਵਪਾਰ ਘਾਟੇ ਤੇ ਰੂਸ ਤੋਂ ਤੇਲ ਖਰੀਦ ਨੂੰ ਕਾਰਨ ਦੱਸਿਆ ਗਿਆ ਹੈ।

Scroll to Top