Breaking

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ
Friday, 10 Jul 2026 | 11:25 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਅਮਰੀਕਾ ਵਿਚ ਨਸ਼ਾ ਤਸੱਕਰੀ ਦੇ ਮਾਮਲੇ ਵਿਚ ਪੰਜਾਬੀ ਮੂਲ ਦੇ ਨਾਗਰਿਕ ਨੂੰ 20 ਸਾਲ ਦੀ ਕੈਦ

ਅਮਰੀਕਾ ਵਿਚ ਨਸ਼ਾ ਤਸੱਕਰੀ ਦੇ ਮਾਮਲੇ ਵਿਚ ਪੰਜਾਬੀ ਮੂਲ ਦੇ ਨਾਗਰਿਕ ਨੂੰ 20 ਸਾਲ ਦੀ ਕੈਦ

ਵਾਸ਼ਿੰਗਟਨ, 9 ਜੁਲਾਈ : ਨਸ਼ਾ ਤਸੱਕਰੀ ਦੇ ਇਕ ਮਾਮਲੇ ਵਿਚ ਅਮਰੀਕਾ ਦੀ ਫੈਡਰਲ ਅਦਾਲਤ ਨੇ ਇਕ ਪੰਜਾਬੀ ਮੂਲ ਦੇ ਨਾਗਰਿਕ ਨੂੰ 20 ਸਾਲ ਦੀ ਕੈਦ ਦੀ ਸਜਾ ਸੁਣਾਈ ਹੈ। ਜਾਣਕਾਰੀ ਦੇ ਅਨੁਸਾਰ ਅਮਰੀਕੀ ਅਧਿਕਾਰੀਆਂ ਮੁਤਾਬਕ ਗੁਰਅੰਮ੍ਰਿਤ ਸਿੱਧੂ, ਜੋ ਕਿ ਕੈਨੇਡਾ ਦੇ ਓਨਟਾਰੀਓ ਸੂਬੇ ਦੇ ਬਰੈਂਪਟਨ ਸ਼ਹਿਰ ਦਾ ਵਸਨੀਕ ਹੈ, ਨੇ ਬਹੁਤ ਘੱਟ ਸਮੇਂ ਦੌਰਾਨ ਸੰਯੁਕਤ ਰਾਜ ਅਮਰੀਕਾ ਤੋਂ ਕੈਨੇਡਾ ਵਿੱਚ ਸੈਂਕੜੇ ਕਿਲੋਗ੍ਰਾਮ ਮੈਥਾਮਫੇਟਾਮਾਈਨ ਅਤੇ ਕੋਕੀਨ ਦੀ ਤਸਕਰੀ ਕੀਤੀ।

ਅਧਿਕਾਰੀਆਂ ਨੇ ਦਸਿਆ ਕਿ ਅਦਾਲਤ ਨੇ ਉਸ ਨੂੰ ਇੱਕ ਅਪਰਾਧਿਕ ਗਿਰੋਹ ਦੀ ਅਗਵਾਈ ਕਰਨ ਦਾ ਦੋਸ਼ੀ ਕਰਾਰ ਦਿੱਤਾ ਹੈ। ਜਾਂਚ ਏਜੰਸੀਆਂ ਦੇ ਅਨੁਸਾਰ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਕੀਮਤ ਲਗਭਗ 17 ਮਿਲੀਅਨ ਅਮਰੀਕੀ ਡਾਲਰ ਅੰਕੀ ਗਈ ਹੈ। ਉਹ ਅਕਤੂਬਰ 2024 ਤੋਂ ਫੈਡਰਲ ਹਿਰਾਸਤ ਵਿੱਚ ਸੀ ਅਤੇ ਹੁਣ ਅਦਾਲਤ ਨੇ ਉਸ ਨੂੰ 20 ਸਾਲ ਦੀ ਸਜ਼ਾ ਸੁਣਾ ਦਿੱਤੀ ਹੈ।

Scroll to Top