Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 28 Oct 2026 | 2:42 pm

+91 90915 01313 , +91 90916 01313

punjabbanni@gmail.com
punjabbani@yahoo.com

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ 1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ 1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ

ਚੰਡੀਗੜ੍ਹ, 28 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ ਅਤੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਆਪਣੇ ਲੋਕ-ਪੱਖੀ ਸ਼ਾਸਨ, ਜਿਸ ਵਿੱਚ ਵਧੀਆ ਸਕੂਲ ਅਤੇ ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ਵਿੱਤੀ ਸਹਾਇਤਾ ਸ਼ਾਮਲ ਹੈ, ਦੇ ਨਾਮ ‘ਤੇ ਨਵਾਂ ਫਤਵਾ ਮੰਗੇਗੀ।

ਕਾਂਗਰਸ ਵੱਲੋਂ ਮੁਫ਼ਤ ਸਕੀਮਾਂ ਬੰਦ ਕਰਨ ਦੇ ਐਲਾਨ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦਾ ਇਹ ਸਟੈਂਡ ਲੋਕਾਂ ਨੂੰ ਉਸ ਤੋਂ ਹੋਰ ਦੂਰ ਕਰੇਗਾ, ਜਦੋਂ ਕਿ ਉਨ੍ਹਾਂ ਭਾਜਪਾ ‘ਤੇ ਪੰਜਾਬ ਦਾ ਪਾਣੀ, ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਖੋਹਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਭਾਰਤੀ ਹਾਕੀ ਵਿੱਚ ਪੰਜਾਬ ਦੇ ਯੋਗਦਾਨ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਟੀਮ ਦੇ 11 ਵਿੱਚੋਂ ਨੌਂ ਖਿਡਾਰੀ ਪੰਜਾਬ ਤੋਂ ਹਨ, ਜੋ ਖੇਡਾਂ ਵਿੱਚ ਦੇਸ਼ ਲਈ ਪੰਜਾਬ ਦੇ ਨਿਰੰਤਰ ਯੋਗਦਾਨ ਨੂੰ ਦਰਸਾਉਂਦਾ ਹੈ।

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਲਈ ਸਨਮਾਨ ਅਤੇ ਵਿੱਤੀ ਸਹਾਇਤਾ ਯਕੀਨੀ ਬਣਾਉਣ ਦੇ ਸਿਧਾਂਤ ‘ਤੇ ਆਧਾਰਿਤ ਹੈ। ਉਨ੍ਹਾਂ ਕਿਹਾ, “ਇਸ ਦਾ ਉਦੇਸ਼ ਔਰਤਾਂ ਦੀ ਵਿੱਤੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਉਹ ਆਪਣੀਆਂ ਬੁਨਿਆਦੀ ਲੋੜਾਂ ਲਈ ਦੂਜਿਆਂ ‘ਤੇ ਨਿਰਭਰ ਰਹੇ ਬਿਨਾਂ ਆਤਮ-ਵਿਸ਼ਵਾਸ ਅਤੇ ਸਵੈ-ਮਾਣ ਨਾਲ ਜੀ ਸਕਣ। ਔਰਤਾਂ ਦੀ ਭਲਾਈ, ਸਨਮਾਨ ਅਤੇ ਵਿੱਤੀ ਆਜ਼ਾਦੀ ਸ਼ਾਸਨ ਦੇ ਕੇਂਦਰ ਵਿੱਚ ਹੋਣੀ ਚਾਹੀਦੀ ਹੈ।”

ਔਰਤਾਂ ਲਈ ਬਣਾਈ ਗਈ ਭਲਾਈ ਯੋਜਨਾ ਦੇ ਸਿਆਸੀਕਰਨ ‘ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਸਵਾਲ ਕੀਤਾ ਕਿ ਕਾਂਗਰਸ ਔਰਤਾਂ ਦੇ ਜੀਵਨ ਨੂੰ ਸੁਧਾਰਨ ਲਈ ਚੁੱਕੇ ਕਦਮਾਂ ਦਾ ਵਿਰੋਧ ਕਰਨ ਜਾਂ ਉਸ ਨੂੰ ਕਮਜ਼ੋਰ ਕਰਨ ਨੂੰ ਕਿਵੇਂ ਜਾਇਜ਼ ਠਹਿਰਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਉਨ੍ਹਾਂ ਨੀਤੀਆਂ ਲਈ ਵਚਨਬੱਧ ਹੈ, ਜੋ ਔਰਤਾਂ ਨੂੰ ਪਹਿਲ ਦਿੰਦੀਆਂ ਹਨ ਅਤੇ ਉਨ੍ਹਾਂ ਨੂੰ ਸਾਰਥਕ ਸਹਾਇਤਾ ਪ੍ਰਦਾਨ ਕਰਦੀਆਂ ਹਨ।”

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਸ਼ਾਨਦਾਰ ਇਤਿਹਾਸ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਗਲਵਾਰ ਦਾ ਦਿਨ ਸੂਬੇ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ, “ਪੰਜਾਬ ਹਮੇਸ਼ਾ ਖੇਡਾਂ ਵਿੱਚ ਅੱਗੇ ਰਿਹਾ ਹੈ। ਭਾਰਤੀ ਹਾਕੀ ਟੀਮ ਦੇ 11 ਵਿੱਚੋਂ ਨੌਂ ਖਿਡਾਰੀ ਪੰਜਾਬ ਦੇ ਹਨ, ਜੋ ਖੇਡ ਜਗਤ ਵਿੱਚ ਸੂਬੇ ਦੇ ਅਥਾਹ ਯੋਗਦਾਨ ਨੂੰ ਦਰਸਾਉਂਦਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ ਕਾਫ਼ੀ ਸਮੇਂ ਬਾਅਦ ਆਪਣੇ ਘਰੇਲੂ ਦਰਸ਼ਕਾਂ ਸਾਹਮਣੇ ਖੇਡਣ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਇਹ ਟੂਰਨਾਮੈਂਟ ਸੂਬੇ ਦੇ ਖੇਡ ਪ੍ਰੇਮੀਆਂ ਲਈ ਬਹੁਤ ਖ਼ਾਸ ਬਣ ਗਿਆ ਹੈ।

ਉਨ੍ਹਾਂ ਅੱਗੇ ਕਿਹਾ, “ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਸਫ਼ਲ ਮੇਜ਼ਬਾਨੀ ਤੋਂ ਬਾਅਦ ਪੰਜਾਬ 2030 ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਦੇ ਯੋਗ ਹੋ ਜਾਵੇਗਾ। ਸਾਡੀ ਸਰਕਾਰ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰਨ ਲਈ ਬਿਹਤਰ ਮੌਕੇ ਅਤੇ ਸਹੂਲਤਾਂ ਮੁਹੱਈਆ ਕਰ ਕੇ ਪੰਜਾਬ ਦੀਆਂ ਖੇਡਾਂ ਦੀ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ।”

ਕਾਂਗਰਸ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਪਾਰਟੀ ਦੇ ਰਵੱਈਏ ਨੇ ਉਸ ਦੇ ਜਨਤਕ ਬਿਆਨਾਂ ਅਤੇ ਕਾਰਵਾਈਆਂ ਵਿਚਕਾਰ ਵਿਰੋਧਾਭਾਸ ਨੂੰ ਸਾਹਮਣੇ ਲਿਆਂਦਾ ਹੈ। ਉਨ੍ਹਾਂ ਕਿਹਾ, “ਕਾਂਗਰਸ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦਾ ਵਿਰੋਧ ਕਰਨ ਦਾ ਦਾਅਵਾ ਕਰਦੀ ਹੈ, ਪਰ ਜਦੋਂ ਵਿਧਾਨ ਸਭਾ ਵਿੱਚ ਇਸ ਮੁੱਦੇ ‘ਤੇ ਸਾਰਥਕ ਚਰਚਾ ਵਿੱਚ ਭਾਗ ਲੈਣ ਦਾ ਮੌਕਾ ਮਿਲਿਆ ਤਾਂ ਉਸ ਦੇ ਮੈਂਬਰ ਬਾਹਰ ਚਲੇ ਗਏ। ਉਨ੍ਹਾਂ ਦੀਆਂ ਕਾਰਵਾਈਆਂ ਆਪਣੇ ਆਪ ਸਭ ਕੁਝ ਬਿਆਨ ਕਰਦੀਆਂ ਹਨ।”

ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀ ਪੰਜਾਬ ਦੇ ਹਿੱਤਾਂ ਲਈ ਖੜ੍ਹੇ ਹੋਣ ‘ਚ ਵਾਰ-ਵਾਰ ਨਾਕਾਮ ਰਹੀ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਜਾਣਦੇ ਹਨ ਕਿ ਔਖੇ ਸਮੇਂ ਵਿੱਚ ਕੌਣ ਸੂਬੇ ਦੇ ਨਾਲ ਖੜ੍ਹਾ ਸੀ ਅਤੇ ਕੌਣ ਲਗਾਤਾਰ ਧੋਖਾ ਦਿੰਦਾ ਰਿਹਾ ਹੈ। ਪੰਜਾਬ ਦੇ ਹਿੱਤ, ਅਧਿਕਾਰ ਅਤੇ ਆਸਾਂ ਹਮੇਸ਼ਾ ਪਹਿਲੇ ਨੰਬਰ ‘ਤੇ ਹੋਣੀਆਂ ਚਾਹੀਦੀਆਂ ਹਨ।”

ਆਪਣੇ ਸੰਬੋਧਨ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਆਪਣੀਆਂ ਉਪਲਬਧੀਆਂ, ਜਨਤਕ ਭਲਾਈ ਪ੍ਰਤੀ ਵਚਨਬੱਧਤਾ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਦੇ ਦ੍ਰਿੜ੍ਹ ਸੰਕਲਪ ਦੇ ਦਮ ‘ਤੇ ਲੋਕਾਂ ਵਿਚਕਾਰ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਸਿੰਜਾਈ, ਖੇਤੀਬਾੜੀ, ਖੇਡਾਂ ਅਤੇ ਸਮਾਜਿਕ ਭਲਾਈ ਦੇ ਖੇਤਰ ਵਿੱਚ ਠੋਸ ਤਰੱਕੀ ਕੀਤੀ ਹੈ। ਅਸੀਂ ਇੱਕ ਮਜ਼ਬੂਤ ਅਤੇ ਖ਼ੁਸ਼ਹਾਲ ਪੰਜਾਬ ਦੇ ਨਿਰਮਾਣ ਲਈ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨਾ ਜਾਰੀ ਰੱਖਾਂਗੇ। ਹਰ ਪੰਜਾਬੀ ਦੇ ਅਧਿਕਾਰਾਂ ਅਤੇ ਆਸਾਂ ਪ੍ਰਤੀ ਸਾਡੀ ਵਚਨਬੱਧਤਾ ਸਪੱਸ਼ਟ ਹੈ।”

Scroll to Top