Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 31 Aug 2026 | 8:59 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਕਿਤ ਬਾਲੀਆਨ ਕਤਲ ਕਾਂਡ : ਪੁਲਸ ਨੇ ਦੋ ਵਿਅਕਤੀਆਂ ਨੂੰ ਕੀਤਾ ਢੇਰ

ਅੰਕਿਤ ਬਾਲੀਆਨ ਕਤਲ ਕਾਂਡ : ਪੁਲਸ ਨੇ ਦੋ ਵਿਅਕਤੀਆਂ ਨੂੰ ਕੀਤਾ ਢੇਰ

ਦਿੱਲੀ, 31 ਅਗਸਤ : ਬੀਤੇ ਦਿਨੀ ਹਰਿਆਣਵੀ ਗਾਇਕ ਅੰਕਿਤ ਬਾਲੀਆਨ ਦੀ ਕੁੱਝ ਲੋਕਾਂ ਵਲੋ ਜਿੰਮ ਦੇ ਬਾਹਰ ਗੋਲੀਆਂ ਮਾਰਕੇ ਹਤਿਆ ਕਰ ਦਿਤੀ ਗਈ ਸੀ, ਜਿਸਤੋ ਬਾਅਦ ਅੱਜ ਪੁਲਸ ਨੇ ਇਸ ਮਾਮਲੇ ਵਿਚ ਨਵਾਂ ਮੋੜ ਲਿਆਂਦਾ ਹੈ। ਪੁਲਸ ਟੀਮਾਂ ਨੇ ਇਸ ਮਾਮਲੇ ਨਾਲ ਜੁੜੇ ਦੋ ਵਿਅਕਤੀਆਂ ਨੂੰ ਇਕ ਮੁਕਾਬਲੇ ਵਿਚ ਢੇਰ ਕੀਤਾ ਹੈ।

ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ਵਿੱਚ ਯੂਪੀ ਪੁਲਿਸ ਅਤੇ ਸਪੈਸ਼ਲ ਟਾਸਕ ਫੋਰਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨਾਲ ਹੋਈ ਮੁੱਠਭੇੜ ਵਿੱਚ ਕਤਲ ਕਾਂਡ ਨਾਲ ਜੁੜੇ ਦੱਸੇ ਜਾ ਰਹੇ ਦੋ ਮੁਲਜ਼ਮ ਮਾਰੇ ਗਏ। ਮ੍ਰਿਤਕਾਂ ਦੀ ਪਛਾਣ ਸੁਮਿਤ ਅਤੇ ਮੋਹਿਤ ਵਜੋਂ ਹੋਈ ਹੈ।

ਪੁਲਿਸ ਮੁਤਾਬਕ ਮੁੱਠਭੇੜ ਦੌਰਾਨ ਸਵੈਟ ਟੀਮ ਦੇ ਹੈੱਡ ਕਾਂਸਟੇਬਲ ਹਰਵਿੰਦਰ ਅਤੇ ਪ੍ਰਦੀਪ ਵੀ ਜ਼ਖਮੀ ਹੋਏ ਹਨ। ਕਾਰਵਾਈ ਤੋਂ ਬਾਅਦ ਮੌਕੇ ਦੀ ਤਲਾਸ਼ੀ ਦੌਰਾਨ ਦੋ ਪਿਸਤੌਲ, ਜ਼ਿੰਦਾ ਅਤੇ ਖਾਲੀ ਕਾਰਤੂਸ, ਇੱਕ ਸਪਲੈਂਡਰ ਮੋਟਰਸਾਈਕਲ, ਇੱਕ ਬੈਗ, ਮੋਬਾਈਲ ਫੋਨ ਅਤੇ 5,000 ਰੁਪਏ ਨਕਦ ਬਰਾਮਦ ਕੀਤੇ ਗਏ। ਇਸ ਮਾਮਲੇ ਨੂੰ ਲੈ ਕੇ ਗੰਭੀਰਤਾ ਨਾਲ ਜਾਂਚ ਪੜਤਾਲ ਚਲ ਰਹੀ ਹੈ।

Scroll to Top