Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 19 Sep 2026 | 1:27 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦੇ ਮੁੱਖ ਕਾਰਕੁਨ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਹਿਜਪ੍ਰੀਤ ਸਿੰਘ ਵਾਸੀ ਪਿੰਡ ਜਠੌਲ(ਅੰਮ੍ਰਿਤਸਰ) ਵਜੋਂ ਹੋਈ ਹੈ। ਇਹ ਕਾਰਵਾਈ, ਸੀ.ਆਈ. ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਗਿਰੋਹ ਦੇ ਚਾਰ ਵਿਅਕਤੀਆਂ, ਜਿਨ੍ਹਾਂ ਕੋਲੋਂ 27 ਕਿਲੋ ਹੈਰੋਇਨ ਅਤੇ ਇੱਕ ਵਿਦੇਸ਼ੀ ਆਧੁਨਿਕ .30 ਬੋਰ ਪੀਐਕਸ5 ਪਿਸਤੌਲ ਸਮੇਤ ਤਿੰਨ ਕਾਰਤੂਸ ਬਰਾਮਦ ਹੋਏ ਸਨ, ਦੀ ਗ੍ਰਿਫ਼ਤਾਰੀ ਤੋਂ ਦੋ ਦਿਨ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ’ਚ ਬੈਠੇ ਇੱਕ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਅੱਗੇ ਸਪਲਾਈ ਕਰ ਰਿਹਾ ਸੀ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਹਿਜਪ੍ਰੀਤ ਸਿੰਘ ਨਾਮਕ ਵਿਅਕਤੀ ਨੇ ਆਪਣੇ ਘਰ ਨੇੜਿਓਂ ਡਰੋਨ ਰਾਹੀਂ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀ ਦੇ ਘਰ ਛਾਪਾ ਮਾਰਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਕੇਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਨੂੰ ਬੇਅਸਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 59, ਮਿਤੀ 17-09-2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Scroll to Top