Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Wednesday, 05 Aug 2026 | 10:42 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਮੋਟਾ ਵਜੋਂ ਹੋਈ ਹੈ, ਜੋ ਦੋਵੇਂ ਅੰਮ੍ਰਿਤਸਰ ਦੇ ਰਣਗੜ੍ਹ ਦੇ ਰਹਿਣ ਵਾਲੇ ਹਨ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰਦੇ ਸਨ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਖਾਤਮਾ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੰਟ ਆਫ਼ ਪੁਲਿਸ (ਐੱਸ.ਐੱਸ.ਪੀ.) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ ਦੋ ਵਿਅਕਤੀਆਂ ਨੇ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸਨੂੰ ਉਹ ਘਰਿੰਡਾ ਖੇਤਰ ਵਿੱਚ ਸਪਲਾਈ ਕਰਨ ਵਾਲੇ ਹਨ।

ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ ‘ਚ ਨਾਕਾਬੰਦੀ ਕਰਕੇ ਜਸਬੀਰ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਉਰਫ਼ ਮੋਟੂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ 10.03 ਕਿੱਲੋ ਹੈਰੋਇਨ ਬਰਾਮਦ ਹੋਈ।

ਐੱਸ.ਐੱਸ.ਪੀ. ਨੇ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Scroll to Top