ਅੱਜ ਅੰਤਿਮ ਦਿਨ 368 ਨਾਮਜ਼ਦਗੀ ਪੱਤਰ ਦਾਖਲ ਹੋਏ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ

ਅੱਜ ਅੰਤਿਮ ਦਿਨ 368 ਨਾਮਜ਼ਦਗੀ ਪੱਤਰ ਦਾਖਲ ਹੋਏ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ
13 ਦਸੰਬਰ ਨੂੰ ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਹੋਵੇਗੀ
ਸੰਗਰੂਰ, 12 ਦਸੰਬਰ : ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੰਤਿਮ ਦਿਨ ਅੱਜ 368 ਉਮੀਦਵਾਰਾਂ ਨੇ ਕਾਗਜ਼ ਦਾਖਲ ਕਰਵਾਏ, ਜਿਸ ਨਾਲ ਕਾਗਜ਼ ਭਰਨ ਵਾਲੇ ਕੁੱਲ ਉਮੀਦਵਾਰਾਂ ਦੀ ਗਿਣਤੀ 418 ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਕਾਗਜ਼ਾਂ ਦੀ ਪੜਤਾਲ 13 ਦਸੰਬਰ ਨੂੰ ਹੋਵੇਗੀ ਅਤੇ 14 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ । ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਨਗਰ ਕੌਂਸਲ ਸੰਗਰੂਰ ਦੇ ਵਾਰਡ ਨੰਬਰ 1 ਤੋਂ 15 ਵਿੱਚ 78, ਵਾਰਡ ਨੰਬਰ 16 ਤੋਂ 29 ਵਿੱਚ ਕੁੱਲ 67, ਨਗਰ ਪੰਚਾਇਤ ਦਿੜ੍ਹਬਾ ਵਿੱਚ ਕੁੱਲ 52, ਨਗਰ ਪੰਚਾਇਤ ਮੂਨਕ ਵਿੱਚ 59, ਨਗਰ ਪੰਚਾਇਤ ਖਨੌਰੀ ਵਿੱਚ 88, ਨਗਰ ਕੌਂਸਲ ਸੁਨਾਮ ਦੀ ਉਪ ਚੋਣ ਲਈ 8, ਨਗਰ ਪੰਚਾਇਤ ਚੀਮਾ ਵਿੱਚ 59 ਅਤੇ ਨਗਰ ਕੌਂਸਲ ਧੂਰੀ ਦੀ ਉਪ-ਚੋਣ ਲਈ ਕੁੱਲ 2 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ।

Leave a Comment

Your email address will not be published. Required fields are marked *

Scroll to Top