ਅੱਜ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਪਹੁੰਚਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ

ਅੱਜ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਪਹੁੰਚਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
ਚੰਡੀਗੜ੍ਹ : ਅੱਜ ਭਾਜਪਾ ਨੇ ਪੰਚਕੂਲਾ ਸਥਿਤ ਪੰਚਕਮਲ ਦਫਤਰ ‘ਚ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ। ਹਰਿਆਣਾ ‘ਚ ਮੁੱਖ ਮੰਤਰੀ ਦੇ ਅਹੁਦੇ ‘ਤੇ ਕੌਣ ਬੈਠੇਗਾ ਇਸ ਮੀਟਿੰਗ ਵਿੱਚ ਇਹ ਫੈਸਲਾ ਲਿਆ ਜਾਵੇਗਾ। ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਵੀ ਸ਼ਿਰਕਤ ਕਰਨਗੇ। ਵਿਧਾਇਕ ਪੰਚਕਮਲ ‘ਚ ਪੁੱਜਣੇ ਸ਼ੁਰੂ ਹੋ ਗਏ ਹਨ। ਦਰਅਸਲ, ਹਰਿਆਣਾ ਵਿੱਚ ਚੋਣਾਂ ਤੋਂ ਪਹਿਲਾਂ ਹੀ ਨਾਇਬ ਸਿੰਘ ਸੈਣੀ ਨੂੰ ਸੀਐਮ ਚਿਹਰਾ ਐਲਾਨ ਦਿੱਤਾ ਗਿਆ ਸੀ। ਪਰ ਅਨਿਲ ਵਿੱਜ ਨੇ ਵੀ ਆਪਣੀ ਸੀਨੀਆਰਤਾ ਦਾ ਹਵਾਲਾ ਦਿੰਦੇ ਹੋਏ ਦਾਅਵਾ ਪੇਸ਼ ਕੀਤਾ ਹੈ। ਇਸ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ ਦਾ ਨਾਂ ਅੱਗੇ ਰੱਖਿਆ ਗਿਆ ਹੈ। ਮੁੱਖ ਮੰਤਰੀ ਦੇ ਅਹੁਦੇ ‘ਤੇ ਫੈਸਲੇ ਤੋਂ ਬਾਅਦ ਅੱਜ ਹੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਕੱਲ੍ਹ ਵੀਰਵਾਰ ਨੂੰ ਸਹੁੰ ਚੁੱਕ ਸਮਾਗਮ ਹੋਵੇਗਾ। ਪੰਚਕੂਲਾ ਦੇ ਸ਼ਾਲੀਮਾਰ ਗਰਾਊਂਡ ‘ਚ ਸਹੁੰ ਚੁੱਕ ਸਮਾਗਮ ਲਈ ਵੱਡੀ ਸਟੇਜ ਤਿਆਰ ਕੀਤੀ ਜਾ ਰਹੀ ਹੈ।

Leave a Comment

Your email address will not be published. Required fields are marked *

Scroll to Top