Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 10:08 am

+91 90915 01313 , +91 90916 01313

punjabbanni@gmail.com
punjabbani@yahoo.com

ਆਈਏਐਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੇ ਸਰਕਾਰੀ ਘਰ 'ਚ ਚੱਲੀ ਗੋਲੀ

ਆਈਏਐਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੇ ਸਰਕਾਰੀ ਘਰ 'ਚ ਚੱਲੀ ਗੋਲੀ

ਆਈਏਐਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੇ ਸਰਕਾਰੀ ਘਰ ‘ਚ ਚੱਲੀ ਗੋਲੀ
ਚੰਡੀਗੜ੍ਹ ,13 ਨਵੰਬਰ 2023 :ਕਿਸੇ ਅਣਪਛਾਤੇ ਵਲੋਂ ਅਫ਼ਸਰਾਂ ਦੀ ਸਰਕਾਰੀ ਰਿਹਾਇਸ਼ ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਗੋਲ ਕਿਸ ਨੇ ਚਲਾਈ। ਦਰਅਸਲ ਦੀਵਾਲੀ ਦੀ ਰਾਤ ਕਰੀਬ 11.30 ਵਜੇ ਚੰਡੀਗੜ੍ਹ ਦੇ ਸੈਕਟਰ 24 ਸਥਿਤ ਸਰਕਾਰੀ ਰਿਹਾਇਸ਼ ‘ਤੇ ਪੰਜਾਬ ਕੇਡਰ ਦੇ 2009 ਬੈਚ ਦੇ ਆਈਏਐਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਨਿਆਂਇਕ ਅਤੇ ਗ੍ਰਹਿ ਮਾਮਲਿਆਂ ਦੇ ਵਿਸ਼ੇਸ਼ ਸਕੱਤਰ ‘ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਸੂਚਨਾ ਮਿਲਦੇ ਹੀ ਕ੍ਰਾਈਮ ਬ੍ਰਾਂਚ ਦੇ ਡੀਐਸਪੀ ਉਦੈ ਪਾਲ, ਸੈਕਟਰ 11 ਥਾਣੇ ਦੇ ਇੰਚਾਰਜ ਮਲਕੀਤ ਸਿੰਘ ਸਮੇਤ ਸੈਕਟਰ 24 ਪੁਲੀਸ ਚੌਕੀ ਦੇ ਇੰਚਾਰਜ ਕੁਲਦੀਪ ਸਿੰਘ ਤੇ ਹੋਰ ਪੁਲੀਸ ਮੁਲਾਜ਼ਮ ਪੁੱਜੇ। ਫੋਰੈਂਸਿਕ ਜਾਂਚ ਮਾਹਿਰ ਵੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਲਈ ਸੈਂਪਲ ਇਕੱਠੇ ਕੀਤੇ।
ਪੁਲਿਸ ਨੇ ਘਰ ਦੇ ਕਮਰੇ ਵਿੱਚੋਂ ਇੱਕ ਗੋਲੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਜਦੋਂ ਗੋਲੀ ਚੱਲੀ ਤਾਂ ਆਈਏਐਸ ਵਰਿੰਦਰ ਕੁਮਾਰ ਸ਼ਰਮਾ ਦਾ ਪਰਿਵਾਰ ਅੰਦਰ ਮੌਜੂਦ ਸੀ। ਗੋਲੀ ਘਰ ਦੀ ਪਲਾਈਵੁੱਡ ਦੀ ਖਿੜਕੀ ਨੂੰ ਲੱਗੀ ਅਤੇ ਹੇਠਾਂ ਡਿੱਗ ਗਈ। ਦੇਰ ਰਾਤ ਤੱਕ ਪੁਲਿਸ ਇਹ ਪਤਾ ਲਗਾਉਂਦੀ ਰਹੀ ਕਿ ਗੋਲੀ ਕਿਸ ਐਂਗਲ ਤੋਂ ਚਲਾਈ ਗਈ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਸਕੈਨ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਗੋਲੀ ਚਲਾਉਣ ਵਾਲੇ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ, ਪੁਲੀਸ ਉਸ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ। ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸ ਵਾਹਨ ‘ਚ ਸਵਾਰ ਸੀ। ਪੁਲਿਸ ਮਹਿਲ ‘ਚ ਮੌਜੂਦ ਸੁਰੱਖਿਆ ਕਰਮੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।

Scroll to Top