ਆਦੀਆਂ ਪੁਲੀਸ ਚੌਕੀ ਹੱਤਿਆਕਾਂਡ : ਪੁਲਸ ਨੇ ਕੀਤਾ ਮੁੱਖ ਦੋਸ਼ੀ ਢੇਰ

ਗੁਰਦਾਸਪੁਰ, 25 ਫਰਵਰੀ : ਬੀਤੇ ਦਿਨੀ ਗੁਰਦਾਸਪੁਰ ਦੇ ਸਰਹੱਦੀ ਪਿੰਡ ਆਦੀਆਂ ਵਿਖੇ ਦੋ ਪੁਲਸ ਮੁਲਾਜ਼ਮਾਂ ਦੀ ਗੋਲੀਆਂ ਮਾਰਕੇ ਹੱਤਿਆ ਕਰਨ ਦੇ ਮਾਮਲੇ ਵਿਚ ਹੁਣ ਨਵਾਂ ਮੋਡ ਸਾਹਮਣੇ ਆਇਆ ਹੈ। ਪੰਜਾਬ ਪੁਲਸ ਦੇ ਅਧਿਕਾਰੀਆਂ ਨੇ ਅੱਜ ਕਾਰਵਾਈ ਦੌਰਾਨ ਇਸ ਮਾਮਲੇ ਵਿਚ ਮੁੱਖ ਦੋਸ਼ੀ ਨੂੰ ਢੇਰ ਕਰ ਦਿੱਤਾ ਹੈ, ਜਦੋ ਕਿ ਉਸਦਾ ਸਾਥੀ ਅਜੇ ਫਰਾਰ ਚਲ ਰਿਹਾ ਹੈ।

ਜਾਣਕਾਰੀ ਦੇ ਅਨੁਸਾਰ ਮਾਰੇ ਗਏ ਨੌਜਵਾਨ ਦੀ ਪਹਿਚਾਣ ਆਦੀਆਂ ਪਿੰਡ ਦੇ ਰਹਿਣ ਵਾਲੇ ਰਣਜੀਤ ਸਿੰਘ ਵਜੋਂ ਹੋਈ ਹੈ। ਉਸ ਦਾ ਸਾਥੀ ਇੰਦਰਜੀਤ, ਜੋ ਇਸੇ ਪਿੰਡ ਦਾ ਵਾਸੀ ਹੈ, ਹਾਲੇ ਤੱਕ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਪੁਲੀਸ ਵੱਲੋਂ ਪਿੰਡ ਆਲੀ ਨੰਗਲ ਦੇ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ’ਤੇ ਦੋਸ਼ ਹੈ ਕਿ ਉਸ ਨੇ ਹੱਤਿਆਕਾਂਡ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਆਪਣੇ ਘਰ ਠਿਕਾਣਾ ਦਿੱਤਾ। ਤਾਜ਼ਾ ਕਾਰਵਾਈ ਦੌਰਾਨ ਪੁਰਾਣਾ ਸ਼ਾਲ੍ਹਾ ਇਲਾਕੇ ਵਿੱਚ ਪੁਲੀਸ ਅਤੇ ਮੁਲਜ਼ਮਾਂ ਵਿਚਕਾਰ ਮੁੱਠਭੇੜ ਹੋਈ, ਜਿਸ ਵਿੱਚ ਰਣਜੀਤ ਸਿੰਘ ਮਾਰਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਅਧਿਕਾਰੀਆਂ ਨੇ ਦਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Scroll to Top