ਆਪ ਤੇ ਕਾਂਗਰਸ ਨੇ ਮੇਅਰ ਚੋਣ ਦੇ ਖਿਲਾਫ ਕੀਤਾ ਪ੍ਰਦਰਸ਼ਨ

ਆਪ ਤੇ ਕਾਂਗਰਸ ਨੇ ਮੇਅਰ ਚੋਣ ਦੇ ਖਿਲਾਫ ਕੀਤਾ ਪ੍ਰਦਰਸ਼ਨ
ਚੰਡੀਗੜ੍ਹ, 31 ਜਨਵਰੀ
ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਖ਼ਿਲਾਫ਼ ਅੱਜ ਇਥੇ ਸੈਕਟਰ-17 ਵਿੱਚ ਥਾਣੇ ਦੇ ਬਾਹਰ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪਾਰਟੀਆਂ ਨੇ ਮੇਅਰ ਚੋਣ ਦੇ ਪ੍ਰੀਜ਼ਾਈਡਿੰਗ ਅਫਸਰ ਵਿਰੁੱਧ ਪੁਲੀਸ ਕੇਸ ਦਰਜ ਕਰਨ ਦੀ ਮੰਗ ਕੀਤੀ। ਅੱਜ ਆਪ ਤੇ ਕਾਂਗਰਸ ਦੇ ਕੌਂਸਲਰ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਪ੍ਰੀਜ਼ਾਈਡਿੰਗ ਅਫਸਰ ਵਿਰੁੱਧ ਸ਼ਿਕਾਇਤ ਦੇਣ ਲਈ ਪਹੁੰਚੇ ਸਨ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਚੰਡੀਗੜ੍ਹ ਆਪ ਦੇ ਇੰਚਾਰਜ ਐੱਸਐੱਸ ਆਹਲੂਵਾਲੀਆ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top