ਚੰਡੀਗੜ, 2 ਸਤੰਬਰ : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਉਪਰ ਹੁਣ ਸਰਕਾਰ ਵਲੋ ਬਲਾਤਕਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪੁਲੀਸ ਨੇ ਪਠਾਨਮਾਜਰਾ ਨੂੰ ਕਰਨਾਲ ਦੇ ਡਾਬਰੀ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਵਿਧਾਇਕ ਦੇ ਸਮਰਥਕਾਂ ਵੱਲੋਂ ਕੀਤੀ ਧੱਕਾਮੁੱਕੀ ਦੌਰਾਨ ਉਨਾ ਦੇ ਫਰਾਰ ਹੋਣ ਦਾ ਸਮਾਚਾਰ ਹੈ। ਪੰਜਾਬ ਤੇ ਹਰਿਆਣਾ ਪੁਲੀਸ ਵੱਲੋਂ ਮਿਲ ਕੇ ਪਠਾਣਮਾਜਰਾ ਦੀ ਭਾਲ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਪਟਿਆਲਾ ਪੁਲੀਸ ਦੀ ਟੀਮ ਸਥਾਨਕ ਕਰਨਾਲ ਪੁਲੀਸ ਅਤੇ ਐੱਸਐੱਚਓ ਪੱਧਰ ਦੇ ਤਿੰਨ ਅਧਿਕਾਰੀਆਂ ਨਾਲ ‘ਆਪ’ ਵਿਧਾਇਕ ਨੂੰ ਗ੍ਰਿਫ਼ਤਾਰ ਕਰਨ ਲਈ ਮੌਕੇ ’ਤੇ ਪਹੁੰਚੀ ਸੀ। ਹਾਲਾਂਕਿ ਪਠਾਣਮਾਜਰਾ ਪਿੰਡ ਵਾਸੀਆਂ ਤੇ ਸਮਰਥਕਾਂ ਦੀ ਮਦਦ ਨਾਲ ਇੱਕ ਚਿੱਟੇ ਰੰਗ ਦੀ ਐੱਸਯੂਵੀ ਵਿੱਚ ਮੌਕੇ ਤੋਂ ਭੱਜਣ ਵਿੱਚ ਸਫ਼ਲ ਰਿਹਾ। ਪੁਲੀਸ ਸੂਤਰਾਂ ਅਨੁਸਾਰ ਭੱਜਣ ਦੌਰਾਨ ਕਥਿਤ ਤੌਰ ‘ਤੇ ਗੋਲੀਆਂ ਚਲਾਈਆਂ ਗਈਆਂ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, “ਕਈ ਟੀਮਾਂ ਦੀ ਮੌਜੂਦਗੀ ਦੇ ਬਾਵਜੂਦ, ਵਿਧਾਇਕ ਸਥਾਨਕ ਲੋਕਾਂ ਦੀ ਮਦਦ ਨਾਲ ਭੱਜ ਗਿਆ। ਇਸ ਲਈ ਹੁਣ ਉਸਦੀ ਭਾਲ ਕੀਤੀ ਜਾ ਰਹੀ ਹੈ।