ਆਬਕਾਰੀ ਮਾਮਲਾੇ ਵਿਚ ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ’ਚ 2 ਸਤੰਬਰ ਤੱਕ ਹੋਇਆ ਵਾਧਾ

ਆਬਕਾਰੀ ਮਾਮਲਾੇ ਵਿਚ ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ’ਚ 2 ਸਤੰਬਰ ਤੱਕ ਹੋਇਆ ਵਾਧਾ
ਨਵੀਂ ਦਿੱਲੀ, 13 ਅਗਸਤ : ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬੀਆਰਐਸ ਨੇਤਾ ਕੇ ਕਵਿਤਾ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ 2 ਸਤੰਬਰ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਪੂਰੀ ਹੋਣ ’ਤੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਹਿਰਾਸਤ ਵਿੱਚ ਵਾਧਾ ਕਰ ਦਿੱਤਾ।

Leave a Comment

Your email address will not be published. Required fields are marked *

Scroll to Top