ਚੰਡੀਗੜ੍ਹ, 5 ਦਸੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਅਤੇ ਮਨੀ ਲਾਂਡਰਿੰਗ ਕੇਸ ਵਿੱਚ ਦਾਇਰ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।
ਜਿਕਰਯੋਗ ਹੈ ਕਿ ਬਿਕਰਮ ਮਜੀਠੀਆ ਇਸ ਵੇਲੇ ਪਟਿਆਲਾ ਦੀ ਨਵੀਂ ਨਾਭਾ ਜੇਲ੍ਹ ਵਿਚ ਬੰਦ ਹੈ। ਉਨ੍ਹਾਂ ਨੇ ਆਪਣੇ ਖ਼ਿਲਾਫ ਮਾਮਲੇ ਨੂੰ ਸਿਆਸੀ ਬਦਲੇ ਦੀ ਕਾਰਵਾਈ ਦੱਸਿਆ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 ਜੂਨ ਨੂੰ 540 ਕਰੋੜ ਰੁਪਏ ਦੀ ਕਥਿਤ ਡਰੱਗ ਮਨੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ। ਵਿਸ਼ੇਸ਼ ਸਰਕਾਰੀ ਵਕੀਲ ਫੈਰੀ ਸੋਫਤ ਦੇ ਮੁਤਾਬਕ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਸਟਿਸ ਤ੍ਰਿਭੁਵਨ ਦਹੀਆ ਦੀ ਬੈਂਚ ਨੇ ਜ਼ਮਾਨਤ ਮੰਨਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਪਹਿਲਾਂ ਵੀ ਮੁਹਾਲੀ ਦੀ ਅਦਾਲਤ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਚੁੱਕੀ ਹੈ।