ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ ਟੀਸੀ ਦੀ ਗੋਲੀ ਮਾਰ ਕੇ ਹੱਤਿਆ

ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ ਟੀਸੀ ਦੀ ਗੋਲੀ ਮਾਰ ਕੇ ਹੱਤਿਆ
ਖੰਨਾ : ਪੰਜਾਬ ਦੇ ਖੰਨਾ ‘ਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ ਟੀਸੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੋਮਵਾਰ ਸ਼ਾਮ ਜਦੋਂ ਤਰਲੋਚਨ ਆਪਣੇ ਖੇਤ ਤੋਂ ਘਰ ਪਰਤ ਰਹੇ ਸੀ ਤਾਂ ਕਿਸੇ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਤਰਲੋਚਨ ਖੂਨ ਨਾਲ ਲੱਥਪੱਥ ਹਾਲਤ ‘ਚ ਪਿੰਡ ਦੀ ਸੜਕ ‘ਤੇ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਲੜਕੇ ਨੇ ਪਿੰਡ ਦੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ। ਉਥੇ ਡਾਕਟਰਾਂ ਨੇ ਤਰਲੋਚਨ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਤਰਲੋਚਨ ਸਿੰਘ ਨੇ ਪਿਛਲੀ ਵਾਰ ਪਿੰਡ ਵਿੱਚ ਸਰਪੰਚ ਦੀ ਚੋਣ ਵੀ ਲੜੀ ਸੀ, ਪਰ ਹਾਰ ਗਏ ਸਨ। ਕੁਝ ਸਮਾਂ ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਪ੍ਰਧਾਨ ਬਣਾਇਆ ਸੀ। ਇਸ ਦੇ ਨਾਲ ਹੀ ਤਰਲੋਚਨ ਸਿੰਘ ਪਿੰਡ ਵਿੱਚ ਸਰਪੰਚ ਦੀ ਚੋਣ ਲੜਨ ਦੀ ਤਿਆਰੀ ਕਰ ਰਿਹਾ ਸੀ। ਤਰਲੋਚਨ ਦੇ ਪੁੱਤਰ ਹਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ ਉਸ ਦਾ ਪਿਤਾ ਸੜਕ ਕਿਨਾਰੇ ਖੂਨ ਨਾਲ ਲੱਥਪੱਥ ਪਿਆ ਸੀ। ਕਿਸੇ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਉਸ ਨੇ ਦੋਸ਼ ਲਾਇਆ ਕਿ ਇਹ ਕਤਲ ਰੰਜਿਸ਼ ਦੇ ਚੱਲਦਿਆਂ ਹੋਇਆ ਹੈ।

Leave a Comment

Your email address will not be published. Required fields are marked *

Scroll to Top